ਵਧੀਕ ਡਿਪਟੀ ਕਮਿਸ਼ਨਰ ਨੇ ਗਾਂਧੀ ਵਨੀਤਾ ਆਸ਼ਰਮ ਵਿਖੇ  ਸਿਲਾਈ ਕੋਰਸ ਦੀ ਕਰਵਾਈ ਸ਼ੁਰੂਆਤ

ਜਲੰਧਰ, 29 ਮਈ : ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਵੱਲੋਂ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਦਲਵੀਰ ਕੌਰ ਮੈਮੌਰੀਅਲ ਚੈਰੀਟੇਬਲ ਸਿਲਾਈ ਸੈਂਟਰ ਕਰਤਾਰਪੁਰ ਦੇ ਸਹਿਯੋਗ ਨਾਲ ਚਿਲਡਰਨ ਹੋਮ ਗਾਂਧੀ ਵਨੀਤਾ ਆਸ਼ਰਮ ਵਿਖੇ ਰਹਿ ਰਹੀਆਂ ਲੜਕੀਆਂ ਨੂੰ ਹੁਨਰਮੰਦ ਬਣਾਉਣ ਦੇ ਮੰਤਵ ਨਾਲ ਸਿਲਾਈ ਦੇ ਕੋਰਸ ਦੀ ਸ਼ੁਰੂਆਤ ਕਰਵਾਈ ਗਈ। 

ਲੜਕੀਆਂ ਦੀ ਹੌਸਲਾ ਅਫ਼ਜਾਈ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਲਾਈ ਦਾ ਕੋਰਸ ਮੁਕੰਮਲ ਕਰਨ ਉਪਰੰਤ ਇਹ ਲੜਕੀਆਂ ਭਵਿੱਖ ਵਿੱਚ ਸਵੈ ਰੋਜ਼ਗਾਰ ਸ਼ੁਰੂ ਕਰਕੇ ਆਰਥਿਕ ਪੱਖੋਂ ਮਜ਼ਬੂਤ ਬਣ ਸਕਣਗੀਆਂ। ਉਨ੍ਹਾਂ ਬੱਚਿਆਂ ਨੂੰ ਪੂਰੀ ਲਗਨ ਤੇ ਮਿਹਨਤ ਨਾਲ ਸਿਖ਼ਲਾਈ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਅਜੈ ਭਾਰਤੀ ਵੀ ਮੌਜੂਦ ਸਨ।

ਉਨ੍ਹਾਂ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਅਤੇ ਦਲਵੀਰ ਕੌਰ ਮੈਮੋਰੀਅਲ ਚੈਰੀਟੇਬਲ ਸਿਲਾਈ ਸੈਂਟਰ ਦੇ ਪ੍ਰਧਾਨ ਸੁਰਜੀਤ ਸਿੰਘ ਅਤੇ ਉਨ੍ਹਾਂ ਦੇ ਸਾਥੀ ਅਮਰੀਕ ਸਿੰਘ ਵਲੋਂ ਕੀਤੇ ਗਏ ਇਸ ਨੇਕ ਉਪਰਾਲੇ ਦੀ ਸ਼ਲਾਘਾ ਵੀ ਕੀਤੀ।

ਇਸ ਮੌਕੇ ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸੁਰਜੀਤ ਲਾਲ ਨੇ ਦੱਸਿਆ ਕਿ 30 ਲੜਕੀਆਂ ਨੂੰ ਸਿਲਾਈ ਕੋਰਸ ਕਰਵਾਇਆ ਜਾਵੇਗਾ ਅਤੇ ਭਵਿੱਖ ਵਿੱਚ ਵੀ ਇਸ ਕੋਰਸ ਨੂੰ ਜਾਰੀ ਰੱਖਿਆ ਜਾਵੇਗਾ।

Leave a Comment

Your email address will not be published. Required fields are marked *

Scroll to Top