ਐਸ.ਸੀ.ਕਮਿਸ਼ਨ ਵਲੋਂ ਪਿੰਡ ਝੋਰੜ ਮਾਮਲੇ ਵਿਚ ਸੂ ਮੋਟੋ ਨੋਟਿਸ

ਚੰਡੀਗੜ੍ਹ, 7 ਜੂਨ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਝੋਰੜ ਵਿਚ ਦੋ ਦਲਿਤ ਨੌਜਵਾਨਾਂ ਨੂੰ ਰੱਸੀ ਨਾਲ ਬੰਨ੍ਹ ਕੇ ਖੇਤਾਂ ਵਿਚ ਘੜੀਸਣ ਦੇ ਮਾਮਲੇ ਵਿਚ ਸੂ ਮੋਟੋ ਨੋਟਿਸ ਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਇਹ ਮਾਮਲਾ ਅਖ਼ਬਾਰ ਵਿਚ ਛਪੀ ਖ਼ਬਰ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਜਿਸ ਤੇ ਕਮਿਸ਼ਨ ਵਲੋਂ ਸੂ ਮੋਟੋ ਨੋਟਿਸ ਲੈਂਦਿਆਂ ਐਸ.ਐਸ.ਪੀ. ਸ਼੍ਰੀ ਮੁਕਤਸਰ ਸਾਹਿਬ ਤੋਂ ਐਸ.ਪੀ.ਹੈਡਕੁਆਟਰ ਸ੍ਰੀ ਮੁਕਤਸਰ ਸਾਹਿਬ ਰਾਹੀਂ ਮਿਤੀ 9 ਜੂਨ 2026 ਨੂੰ ਰਿਪੋਰਟ ਤਲਬ ਕੀਤੀ ਗਈ ਹੈ।

Leave a Comment

Your email address will not be published. Required fields are marked *

Scroll to Top