Click on the Edit Content button to edit/add the content.

ਪੇਂਡੂ ਠੋਸ ਰਹਿੰਦ-ਖੂੰਹਦ ਪ੍ਰਬੰਧਨ ਸਬੰਧੀ ਜ਼ਿਲ੍ਹਾ ਪੱਧਰੀ ਸਿਖ਼ਲਾਈ ਪ੍ਰੋਗਰਾਮ ਕਰਵਾਇਆ

ਜਲੰਧਰ, 20 ਜੂਨ : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੇਂਡੂ ਠੋਸ ਰਹਿੰਦ-ਖੂੰਹਦ ਪ੍ਰਬੰਧਨ (ਸਾਲਿਡ ਵੇਸਟ ਮੈਨੇਜਮੈਂਟ) ਯੂਨਿਟਾਂ ਦੀ ਉਸਾਰੀ ਅਤੇ ਪਿੰਡਾਂ ਵਿੱਚ ਉਨ੍ਹਾਂ ਦੇ ਸੰਚਾਲਨ ਲਈ ਤਕਨੀਕੀ ਦਿਸ਼ਾ-ਨਿਰਦੇਸ਼ ਬਾਰੇ ਇੱਕ ਜ਼ਿਲ੍ਹਾ ਪੱਧਰੀ ਸਿਖ਼ਲਾਈ ਪ੍ਰੋਗਰਾਮ ਕਰਵਾਇਆ ਗਿਆ।

ਪ੍ਰੋਗਰਾਮ ਦੌਰਾਨ ਰਾਊਂਡਗਲਾਸ ਫਾਊਂਡੇਸ਼ਨ ਤੋਂ ਰਿਸੋਰਸ ਪਰਸਨ ਡਾ. ਗਿਰੀਸ਼ ਸਪਰਾ ਨੇ ਪੇਂਡੂ ਠੋਸ ਰਹਿੰਦ-ਖੂਹੰਦ ਪ੍ਰਬੰਧਨ ਪ੍ਰਾਜੈਕਟਾਂ ਨੂੰ ਲਾਗੂ ਕਰਨ ਅਤੇ ਸੰਚਾਲਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਡਾ. ਸਪਰਾ ਨੇ ਮੁੱਖ ਤਕਨੀਕੀ ਪਹਿਲੂਆਂ ਬਾਰੇ ਦੱਸਿਆ, ਜਿਸ ਵਿੱਚ ਰਹਿੰਦ-ਖੂੰਹਦ ਨੂੰ ਵੱਖ-ਵੱਖ ਕਰਨਾ, ਖਾਦ ਬਣਾਉਣ ਦੀਆਂ ਪ੍ਰਕਿਰਿਆਵਾਂ, ਸਾਲਿਡ ਵੇਸਟ ਮੈਨੇਜਮੈਂਟ ਯੂਨਿਟਾਂ ਦੇ ਸੰਚਾਲਨ ਸਬੰਧੀ ਤਿਆਰੀ ਅਤੇ ਨਿਰਮਾਣ ਤੇ ਸ਼ੁਰੂਆਤ ਦੌਰਾਨ ਦਰਪੇਸ਼ ਆਮ ਚੁਣੌਤੀਆਂ ਦੇ ਹੱਲ ਸ਼ਾਮਲ ਸਨ।

ਇਸ ਸਿਖ਼ਲਾਈ ਵਿੱਚ ਕਾਰਜਕਾਰੀ ਇੰਜੀਨੀਅਰਾਂ, ਬੀ.ਡੀ.ਪੀ.ਓਜ਼, ਏ.ਪੀ.ਓਜ਼, ਬਲਾਕ ਕੋਆਰਡੀਨੇਟਰਾਂ, ਜੂਨੀਅਰ ਇੰਜੀਨੀਅਰਾਂ, ਪੰਚਾਇਤ ਸਕੱਤਰਾਂ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਅਤੇ ਉਨ੍ਹਾਂ ਪਿੰਡਾਂ ਦੇ ਸਰਪੰਚਾਂ ਨੇ ਭਾਗ ਲਿਆ, ਜਿੱਥੇ ਠੋਸ ਰਹਿੰਦ-ਖੂਹੰਦ ਪ੍ਰਬੰਧੀ ਸਬੰਧੀ ਪ੍ਰਾਜੈਕਟ ਮੁਕੰਮਲ ਹੋ ਚੁੱਕੇ ਹਨ ਜਾਂ ਪੂਰੇ ਹੋਣ ਦੇ ਨੇੜੇ ਹਨ।

ਇਹ ਪ੍ਰੋਗਰਾਮ ਇੱਕ ਇੰਟਰਐਕਟਿਵ ਸੈਸ਼ਨ ਨਾਲ ਸਮਾਪਤ ਹੋਇਆ, ਜਿਸ ਵਿੱਚ ਜ਼ਮੀਨੀ ਪੱਧਰ ਦੀਆਂ ਚੁਣੌਤੀਆਂ ਨਾਲ ਨਜਿੱਠਣ ਅਤੇ ਸਾਫ਼-ਸੁਥਰੇ, ਸਿਹਤਮੰਦ ਅਤੇ ਵਾਤਾਵਰਣ ਪੱਖੋਂ ਟਿਕਾਊ ਪਿੰਡਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਮਜ਼ਬੂਤ ਕਰਨ ’ਤੇ ਧਿਆਨ ਕੇਂਦਰਿਤ ਕੀਤਾ ਗਿਆ।

Table of Contents

Scroll to Top