ਚੰਡੀਗੜ੍ਹ, 26 ਜੂਨ: ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸੂਬੇ ਦੇ ਸਮੂਹ ਸਰਕਾਰੀ ਦਫ਼ਤਰਾਂ ਅਤੇ ਅਦਾਰਿਆਂ ਦਾ ਦਫ਼ਤਰੀ ਸਮਾਂ ਪਹਿਲਾਂ ਵਾਂਗ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦਫ਼ਤਰੀ ਸਮੇਂ ਵਿੱਚ ਇਹ ਬਦਲਾਅ 1 ਜੁਲਾਈ ਤੋਂ ਲਾਗੂ ਹੋਵੇਗਾ।
ਉਨ੍ਹਾਂ ਦੱਸਿਆ ਕਿ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ 25 ਮਈ 2026 ਤੋਂ ਸਰਕਾਰੀ ਦਫ਼ਤਰਾਂ ਦਾ ਸਮਾਂ ਅਸਥਾਈ ਤੌਰ ‘ਤੇ ਸਵੇਰੇ 7:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਕੀਤਾ ਗਿਆ ਸੀ। ਪਹਿਲਾ ਦਾ ਇਹ ਪ੍ਰਬੰਧ 30 ਜੂਨ 2026 ਤੱਕ ਲਾਗੂ ਰਹੇਗਾ।

















































