Click on the Edit Content button to edit/add the content.

ਵਿਜੀਲੈਂਸ ਬਿਊਰੋ ਨੇ ਸਹਾਇਕ ਸਬ -ਇੰਸਪੈਕਟਰ  ਅਤੇ ਐਸਐਚਓ  ਦੇ ਰੀਡਰ ਨੂੰ 1,00,000 ਰੁਪਏ ਰਿਸ਼ਵਤ ਲੈਂਦੇ ਕੀਤਾ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 5 ਅਗਸਤ : ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸਹਾਇਕ ਸਬ- ਇੰਸਪੈਕਟਰ ਸਤਰੂਪ ਸਿੰਘ ਅਤੇ  ਐਸਐਚਓ, ਥਾਣਾ ਸਾਈਬਰ ਕ੍ਰਾਈਮ ਬਠਿੰਡਾ ਦੇ ਰੀਡਰ ਨੂੰ ਇੱਕ ਲੱਖ ਰੁਪਏ  ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ  ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਪੁੱਤਰ ਵਿਰੁੱਧ ਥਾਣਾ ਸਾਈਬਰ ਕ੍ਰਾਈਮ, ਬਠਿੰਡਾ ਵਿਖੇ ਕੇਸ ਦਰਜ ਕੀਤਾ ਗਿਆ ਸੀ। ਇਸ ਸਬੰਧ ਵਿੱਚ, ਮੁਲਜ਼ਮ ਏਐਸਆਈ ਸਤਰੂਪ ਸਿੰਘ ਅਤੇ ਐਸ. ਐਚ. ਓ. ਦੇ ਰੀਡਰ ਗੁਰਚਰਨ ਸਿੰਘ, ਨੇ ਸ਼ਿਕਾਇਤਕਰਤਾ ਤੋਂ ਇਸ ਕੇਸ ਵਿੱਚ ਉਸਦੇ ਪੁੱਤਰ ਨੂੰ ਗ੍ਰਿਫ਼ਤਾਰ ਨਾ ਕਰਨ, ਉਸਦੇ ਪੁੱਤਰ ਦੀ ਜ਼ਮਾਨਤ ਕਰਵਾਉਣ ਵਿੱਚ ਮਦਦ ਕਰਨ ਅਤੇ ਦੂਜੀ ਧਿਰ ਨਾਲ ਸਮਝੌਤਾ ਕਰਵਉਣ ਲਈ 100000 ਰੁਪਏ ਰਿਸ਼ਵਤ ਮੰਗੀ ।

ਗੈਰ-ਕਾਨੂੰਨੀ ਰਿਸ਼ਵਤ ਦੇਣ ਤੋਂ ਇਨਕਾਰੀ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਫਲਾਇੰਗ ਸਕੁਐਡ-1 ਐਸਏਐਸ ਨਗਰ ਕੋਲ ਪਹੁੰਚ ਕੀਤੀ। ਉਸਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ , ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਦੋਸ਼ੀਆਂ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ।

ਇਸ ਸਬੰਧ ਵਿੱਚ, ਵਿਜੀਲੈਂਸ ਬਿਊਰੋ ਦੇ ਥਾਣਾ ਐਸਏਐਸ ਨਗਰ ਵਿਖੇ ਇਨ੍ਹਾਂ ਦੋਸ਼ੀਆਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Table of Contents

Scroll to Top