Click on the Edit Content button to edit/add the content.

ਜ਼ਿਲ੍ਹੇ ਦੇ ਸਾਰੇ ਸਕੂਲਾਂ ਤੇ ਕਾਲਜਾਂ ’ਚ 17 ਅਗਸਤ ਨੂੰ ਛੁੱਟੀ ਦਾ ਐਲਾਨ

ਜਲੰਧਰ, 15 ਅਗਸਤ : 80ਵੇਂ ਆਜ਼ਾਦੀ ਦਿਹਾੜੇ ਮੌਕੇ ਅੱਜ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ।

ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵਲੋਂ 17 ਅਗਸਤ 2026 (ਸੋਮਵਾਰ) ਨੂੰ ਜ਼ਿਲ੍ਹਾ ਜਲੰਧਰ ਦੇ ਸਾਰੇ ਸਰਕਾਰੀ/ਪ੍ਰਾਈਵੇਟ ਸਕੂਲਾਂ ਤੇ ਕਾਲਜਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ।

ਇਸ ਮੌਕੇ ਉਨ੍ਹਾਂ ਸਕੂਲਾਂ-ਕਾਲਜਾਂ ਦੇ ਵਿਦਿਆਰਥੀਆਂ ਦੀ ਮਿਹਨਤ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਆਪਣੀਆਂ ਸ਼ਾਨਦਾਰ ਅਤੇ ਦੇਸ਼ ਭਗਤੀ ਦੇ ਰੰਗ ਵਿੱਚ ਰੰਗੀਆਂ ਪੇਸ਼ਕਾਰੀਆਂ ਨਾਲ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਚਾਰ ਚੰਨ੍ਹ ਲਾਏ।

Table of Contents

Scroll to Top