Click on the Edit Content button to edit/add the content.

80ਵਾਂ ਆਜ਼ਾਦੀ ਦਿਹਾੜਾ  : ਦੇਸ਼ ਭਗਤੀ ਦੇ ਰੰਗ ’ਚ ਰੰਗੀਆਂ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਨੇ ਬੰਨ੍ਹਿਆ ਸਮਾਂ

ਜਲੰਧਰ, 15 ਅਗਸਤ :80ਵੇਂ ਆਜ਼ਾਦੀ ਦਿਹਾੜੇ ਮੌਕੇ ਅੱਜ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ, ਜਿਸ ਵਿੱਚ ਕੈਬਨਿਟ ਮੰਤਰੀ ਮੋਹਿੰਦਰ ਭਗਤ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ, ਦੌਰਾਨ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਸੱਭਿਆਚਾਰਕ ਵੰਨਗੀਆਂ ਦੀ ਸ਼ਾਨਦਾਰ ਪੇਸ਼ਕਾਰੀ ਨੇ ਸਮਾਂ ਬੰਨ੍ਹ ਦਿੱਤਾ। ਇਸ ਮੌਕੇ ਪੁਲਿਸ ਡੀ.ਏ.ਵੀ. ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਗਏ ਭੰਗੜੇ ਨੂੰ ਸਰਬਉੱਤਮ ਪੇਸ਼ਕਾਰੀ ਐਲਾਨਿਆ ਗਿਆ।



ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਰੈਡ ਕਰਾਸ ਦਿਵਿਆਂਗ ਸਕੂਲ ਦੇ ਵਿਦਿਆਰਥੀਆਂ ਵਲੋਂ ‘ਪੰਜਾਂ ਪਾਣੀਆਂ ਦੀ ਧਰਤੀ ਦੇ ਜਾਏ ਹੋਏ ਹਾਂ’, ਦਇਆਨੰਦ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਵੱਲੋਂ ‘ਦੇਸ਼ ਸੇ ਹੈ ਪਿਆਰ ਤੋਂ ਹਰ ਪਲ ਕਹਿਨਾ ਚਾਹੀਏ’ ਅਤੇ ਮਾਨਵ ਸਹਿਯੋਗ ਸੀਨੀਅਰ ਸੈਕੰਡਰੀ ਸਕੁਲ ਵਲੋਂ ‘ਵੰਦੇ ਮਾਤਰਮ’ ’ਤੇ ਵਿਸ਼ੇਸ਼ ਕੋਰੀਓਗ੍ਰਾਫੀ ਪੇਸ਼ ਕੀਤੀ ਗਈ। ਇਸੇ ਤਰ੍ਹਾਂ ਐਸ.ਡੀ. ਕਾਲਜ ਦੀਆਂ ਵਿਦਿਆਰਥਣਾਂ ਵਲੋਂ ‘ਰਾਜਸਥਾਨੀ ਡਾਂਸ’, ਦੋਆਬਾ ਕਾਲਜ ਅਤੇ ਸੇਠ ਹੁਕਮ ਚੰਦ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦੀ ਭਾਵਨਾ ’ਤੇ ਆਧਾਰਿਤ ਸੱਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ ਗਈਆਂ।


ਸਮਾਗਮ ਦੌਰਾਨ 16 ਸਕੂਲਾਂ ਦੇ ਕਰੀਬ 1100 ਵਿਦਿਆਰਥੀਆਂ ਵੱਲੋਂ ਮਾਸ ਪੀ.ਟੀ. ਸ਼ੋਅ ਵੀ ਪੇਸ਼ ਕੀਤਾ ਗਿਆ।
ਸਮਾਗਮ ਦੀ ਸਮਾਪਤੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਆਦਰਸ਼ ਨਗਰ ਦੀਆਂ ਵਿਦਿਆਰਥਣਾਂ ਵਲੋਂ ਰਾਸ਼ਟਰੀ ਗਾਣ ਨਾਲ ਹੋਈ।

Table of Contents

Scroll to Top