ਜਲੰਧਰ, 17 ਅਗਸਤ: ਸ਼੍ਰੋਮਣੀ ਅਕਾਲੀ ਦਲ ਹਲਕਾ ਉੱਤਰੀ ਵਿਧਾਨ ਸਭਾ ਦੇ ਇੰਚਾਰਜ ਹਰਿੰਦਰ ਸਿੰਘ ਢੀਂਡਸਾ ਨੇ ਕੌਮੀ ਮੀਤ ਪ੍ਰਧਾਨ ਰਣਜੀਤ ਸਿੰਘ ਰਾਣਾ ਨਾਲ ਸਲਾਹ-ਮਸ਼ਵਰਾ ਕਰਨ ਉਪਰੰਤ ਸਰਕਲ ਕਿਸ਼ਨਪੁਰਾ ਯੂਥ ਅਕਾਲੀ ਦਲ ਦੇ ਪ੍ਰਧਾਨ ਕਮਲਦੀਪ ਸਿੰਘ ਲਾਇਲ ਨੂੰ ਸਰਕਲ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਹੈ। ਇਸ ਸਬੰਧੀ ਅੱਜ ਮੁਹੱਲਾ ਕੋਟ ਕਿਸ਼ਨ ਚੰਦ ਵਿਖੇ ਇੱਕ ਮੀਟਿੰਗ ਕੀਤੀ ਗਈ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਹਰਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਯੂਥ ਅਕਾਲੀ ਦਲ ਰਾਹੀਂ ਨੌਜਵਾਨਾਂ ਨੂੰ ਸਮਾਜਿਕ, ਰਾਜਨੀਤਿਕ ਅਤੇ ਧਾਰਮਿਕ ਗਤੀਵਿਧੀਆਂ ਵਿੱਚ ਸਰਗਰਮ ਭੂਮਿਕਾ ਨਿਭਾਉਣ ਦਾ ਮੌਕਾ ਮਿਲਦਾ ਹੈ, ਜਿਸ ਨਾਲ ਉਹ ਸਮਾਜ ਅਤੇ ਆਪਣੇ ਫਰਜ਼ਾਂ ਪ੍ਰਤੀ ਵਧੇਰੇ ਜਾਗਰੂਕ ਹੁੰਦੇ ਹਨ। ਉਨ੍ਹਾਂ ਕਿਹਾ ਕਿ ਕਮਲਦੀਪ ਸਿੰਘ ਲਾਇਲ ਨੂੰ ਸਰਕਲ ਪ੍ਰਧਾਨ ਦੀ ਜ਼ਿੰਮੇਵਾਰੀ ਮਿਲਣ ਨਾਲ ਸਰਕਲ ਕਿਸ਼ਨਪੁਰਾ ਵਿੱਚ ਨੌਜਵਾਨਾਂ ਦਾ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਾਅ ਹੋਰ ਮਜ਼ਬੂਤ ਹੋਵੇਗਾ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਰਣਜੀਤ ਸਿੰਘ ਰਾਣਾ ਨੇ ਕਿਹਾ ਕਿ ਕਮਲਦੀਪ ਸਿੰਘ ਲਾਇਲ ਦਾ ਪਰਿਵਾਰ ਪਿਛਲੇ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਦੀਆਂ ਪੰਥਕ ਸਫ਼ਾਂ ਵਿੱਚ ਆਪਣੀਆਂ ਸੇਵਾਵਾਂ ਨਿਭਾਉਂਦਾ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਕਮਲਦੀਪ ਸਿੰਘ ਨੂੰ ਦਿੱਤਾ ਗਿਆ ਮਾਣ-ਸਨਮਾਨ ਉਨ੍ਹਾਂ ਦੀਆਂ ਸੇਵਾਵਾਂ ਅਤੇ ਪਰਿਵਾਰ ਦੀ ਪਾਰਟੀ ਪ੍ਰਤੀ ਵਫ਼ਾਦਾਰੀ ਨੂੰ ਮੁੱਖ ਰੱਖਦਿਆਂ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਨਿੱਗਰ ਸੋਚ ਅਤੇ ਸੁਚੱਜੀ ਅਗਵਾਈ ਕਰਨ ਵਾਲੀ ਖੇਤਰੀ ਪਾਰਟੀ ਹੈ, ਜਿਸ ਨੇ ਹਮੇਸ਼ਾ ਪੰਜਾਬ ਦੀ ਰਾਜਨੀਤੀ ਵਿੱਚ ਪੰਜਾਬ ਦੇ ਸਰਵਪੱਖੀ ਵਿਕਾਸ, ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਪੰਜਾਬ ਦੇ ਸੰਜੀਦਾ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਅਹਿਮ ਭੂਮਿਕਾ ਨਿਭਾਈ ਹੈ।
ਇਸ ਮੌਕੇ ਸਰਕਲ ਕਿਸ਼ਨਪੁਰਾ ਦੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਜਗਜੀਤ ਸਿੰਘ ਖਾਲਸਾ, ਦਲਜੀਤ ਸਿੰਘ ਲੰਮਾ ਪਿੰਡ, ਹਰਪ੍ਰੀਤ ਸਿੰਘ ਉਰਫ਼ ਅਕਾਲ ਸਿੰਘ, ਮਨਵੀਰ ਸਿੰਘ ਸੰਤੋਖਪੁਰਾ, ਰਾਜਵੀਰ ਸਿੰਘ ਖਾਲਸਾ, ਅੰਮ੍ਰਿਤਪਾਲ ਸਿੰਘ, ਡਾ. ਗੁਲਸ਼ਰਨ ਸਿੰਘ ਗੋਸ਼ੀ, ਫਮਣ ਸਿੰਘ ਲੰਮਾ ਪਿੰਡ, ਕਮਲਜੀਤ ਸਿੰਘ, ਜਤਿੰਦਰ ਸਿੰਘ ਰਿੰਕਾ ਅਤੇ ਸਰਿੰਦਰਪਾਲ ਸਿੰਘ ਪੱਪਾ ਸਮੇਤ ਹੋਰ ਆਗੂ ਤੇ ਵਰਕਰ ਹਾਜ਼ਰ ਸਨ।