Click on the Edit Content button to edit/add the content.

ਜ਼ਿਲ੍ਹੇ ਦੀਆਂ ਵਿਦਿਅਕ ਸੰਸਥਾਵਾਂ ’ਚ ਪੜ੍ਹਦੇ ਯੋਗ ਵਿਦਿਆਰਥੀਆਂ ਦੀ ਵੋਟ ਬਣਾਉਣ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ- ਜ਼ਿਲ੍ਹਾ ਚੋਣ ਅਫ਼ਸਰ

ਜਲੰਧਰ, 21 ਅਗਸਤ – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਵੀਜਨ(ਐਸ.ਆਈ.ਆਰ.)-2025 ਤਹਿਤ ਮਿਤੀ 12-09-2026 ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਲਈ ਚੱਲ ਰਹੀ ਮੁਹਿੰਮ ਦੌਰਾਨ ਜ਼ਿਲ੍ਹੇ ਦੇ ਸਮੂਹ ਸਕੂਲਾਂ ਤੇ ਕਾਲਜਾਂ ਵਿੱਚ ਪੜ੍ਹਦੇ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਯੋਗ ਵਿਦਿਆਰਥੀਆਂ ਦੀ ਵੋਟ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਉਨ੍ਹਾਂ ਜ਼ਿਲ੍ਹੇ ਦੀਆਂ ਸਮੂਹ ਵਿਦਿਅਕ ਸੰਸਥਾਵਾਂ ਨੂੰ ਹਦਾਇਤ ਕੀਤੀ ਕਿ ਯੋਗ ਵਿਦਿਆਰਥੀਆ ਨੂੰ ਵੋਟਰ ਵਜੋਂ ਰਜਿਸਟਰਡ ਕਰਨ ਲਈ ਆਪਣੇ-ਆਪਣੇ ਵਿਦਿਅਕ ਅਦਾਰਿਆਂ ਵਿੱਚ ਸਮੇਂ-ਸਮੇਂ ’ਤੇ ਸਪੈਸ਼ਲ ਕੈਂਪ ਲਗਾਏ ਜਾਣ ਤਾਂ ਜੋ ਕੋਈ ਵੀ ਯੋਗ ਵੋਟਰ 12.10.2026 ਨੂੰ ਹੋਣ ਵਾਲੀ ਅੰਤਿਮ ਵੋਟਰ ਸੂਚੀ ਪ੍ਰਕਾਸ਼ਨ ਵਿੱਚ ਸ਼ਾਮਿਲ ਹੋਣ ਤੋਂ ਵਾਂਝਾ ਨਾ ਰਹਿ ਜਾਵੇ।
ਸ੍ਰੀ ਵਾਲੀਆ ਨੇ ਇਹ ਵੀ ਕਿਹਾ ਕਿ ਵਿੱਦਿਅਕ ਅਦਾਰਿਆਂ ਵਿੱਚ ਬਣੇ ਇਲੈਕਟੋਰਲ ਲਿਟਰੇਸੀ ਕਲੱਬਾਂ ਅਤੇ ਕੈਂਪਸ ਅੰਬੈਸਡਰਾਂ ਰਾਹੀਂ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਆਪਣੀ ਵੋਟ ਬਣਾਉਣ ਲਈ ਜਾਗਰੂਕ ਕੀਤਾ ਜਾਵੇ। ਉਨ੍ਹਾਂ ਵਿਦਿਅਕ ਅਦਾਰਿਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਸਕੂਲ, ਕਾਲਜਾ ਤੇ ਯੂਨੀਵਰਸਿਟੀ ਵਿੱਚ ਇਕ-ਇਕ ਨੋਡਲ ਅਫ਼ਸਰ ਤਾਇਨਾਤ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਕੋਈ ਵੀ ਯੋਗ ਵਿਦਿਆਰਥੀ ਆਪਣੀ ਵੋਟ ਭਾਰਤੀ ਚੋਣ ਕਮਿਸ਼ਨ ਦੇ ਆਨਲਾਈਨ ਪੋਰਟਲ voters.eci.gov.in ਜਾਂ ECINET App ਦੁਆਰਾ ਅਤੇ ਆਫਲਾਈਨ ਫਾਰਮ ਨੰਬਰ 6 ਭਰ ਕੇ ਸਬੰਧਿਤ ਪੋਲਿੰਗ ਬੂਥ ਦੇ ਬੀ.ਐਲ.ਓ. ਪਾਸ ਜਮ੍ਹਾ ਕਰਵਾ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਸਮੂਹ ਵਿਦਿਅਕ ਅਦਾਰਿਆਂ ਨੂੰ ਸੱਦਾ ਦਿੱਤਾ ਕਿ ਨੌਜਵਾਨਾਂ ਨੂੰ ਵੋਟ ਦੀ ਮਹੱਤਤਾ ਅਤੇ ਭਾਰਤੀ ਲੋਕਤੰਤਰ ਵਿੱਚ ਉਹਨਾਂ ਦੀ ਸਰਗਰਮ ਭਾਗੀਦਾਰੀ ਬਾਰੇ ਵੱਧ ਤੋਂ ਵੱਧ ਜਾਣੂੰ ਕਰਵਾਇਆ ਜਾਵੇ ਤਾਂ ਜੋ ਯੋਗ ਵਿਦਿਆਰਥੀ ਪੂਰੇ ਉਤਸ਼ਾਹ ਨਾਲ ਆਪਣੀ ਵੋਟ ਬਣਾਉਣ ਲਈ ਅੱਗੇ ਆ ਸਕਣ।

Table of Contents

Scroll to Top