Click on the Edit Content button to edit/add the content.

ਕੈਬਨਿਟ ਮੰਤਰੀ ਨੇ 96 ਲੱਖ ਰੁਪਏ ਨਾਲ ਭਗਵਾਨ ਵਾਲਮੀਕਿ ਜੀ ਭਵਨ ਦੇ ਹੋਣ ਵਾਲੇ ਨਵੀਨੀਕਰਨ ਦੇ ਕੰਮ ਦਾ ਨੀਂਹ ਪੱਥਰ ਰੱਖਿਆ

ਜਲੰਧਰ, 23 ਅਗਸਤ – ਪੰਜਾਬ ਦੇ ਬਾਗਬਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ 120 ਫੁੱਟੀ ਰੋਡ ’ਤੇ ਸਥਿਤ ਭਗਵਾਨ ਵਾਲਮੀਕਿ ਜੀ ਭਵਨ ਦਾ 96 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਨਵੀਨੀਕਰਨ ਦੇ ਕੰਮ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਪ੍ਰੋਜੈਕਟ ਤਹਿਤ ਭਵਨ ਦੇ ਨਵੀਨੀਕਰਨ ਅਤੇ ਸੁੰਦਰੀਕਰਨ ਤੋਂ ਇਲਾਵਾ ਜਰੂਰੀ ਮੁਰੰਮਤ  ਦੇ ਨਾਲ-ਨਾਲ ਨਵੇਂ ਕਮਿਊਨਟੀ ਹਾਲ, ਫਰਸ਼ ਅਤੇ ਰੰਗ-ਰੋਗਣ ਦੇ ਕੰਮ ਮੁਕੰਮਲ ਕੀਤੇ ਜਾਣਗੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਪ੍ਰੋਜੈਕਟ ਥੋੜ੍ਹੇ ਸਮੇਂ ਵਿੱਚ ਹੀ ਮੁਕੰਮਲ ਕਰ ਲਿਆ ਜਾਵੇਗਾ। 
ਸੂਬਾ ਸਰਕਾਰ ਦੀ ਹਰ ਵਰਗ ਦੀ ਭਲਾਈ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ੍ਰੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ, ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਭਰ ਵਿੱਚ ਵਿਕਾਸ ਕਾਰਜਾਂ ਨੂੰ ਯੋਜਨਾਬੱਧ ਤੇ ਸੁਚੱਜੇ ਢੰਗ ਨਾਲ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਖੁਸ਼ਹਾਲ ਤੇ ਵਿਕਸਿਤ ਸੂਬਾ ਬਣਾਉਣ ਲਈ ਲਗਾਤਾਰ ਸੰਜੀਦਾ ਉਪਰਾਲੇ ਜਾਰੀ ਹਨ। 
ਇਸ ਮੌਕੇ ਕੈਬਨਿਟ ਮੰਤਰੀ ਨੇ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਵਲੋਂ ਵਿਸ਼ਵ ਵਿਆਪੀ ਭਾਈਚਾਰਕ ਸਾਂਝ ਦੇ ਦਿਖਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ ਅਤੇ ਸਾਰੇ ਭਾਈਚਾਰਿਆਂ ਵਿੱਚ ਪਿਆਰ ਅਤੇ ਸਦਭਾਵਨਾ ਦੀ ਲੋੜ ’ਤੇ ਜ਼ੋਰ ਦਿੱਤਾ । ਇਸ ਮੌਕੇ ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਚੰਦਨ ਗਰੇਵਾਲ ਤੇ ਹੋਰ ਸਖਸ਼ੀਅਤਾਂ ਵੀ ਮੌਜੂਦਾ ਸਨ।

Table of Contents

Scroll to Top