Click on the Edit Content button to edit/add the content.

14 ਕਰੋੜ ਰੁਪਏ ਦੀ ਲਾਗਤ ਨਾਲ ਜਲੰਧਰ ਦੇ 50 ਚੌਕਾਂ ’ਤੇ ਟ੍ਰੈਫਿਕ ਸਿਗਨਲ ਹੋਣਗੇ ਅਪਗ੍ਰੇਡ

ਜਲੰਧਰ, 2 ਸਤੰਬਰ : ਸ਼ਹਿਰ ਵਿੱਚ ਟ੍ਰੈਫਿਕ ਵਿਵਸਥਾ ਨੂੰ ਹੋਰ ਬਿਹਤਰ ਅਤੇ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਸ੍ਰ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇੱਕ ਮਹੱਤਵਪੂਰਣ ਕਦਮ ਤਹਿਤ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਜਲੰਧਰ ਦੇ 50 ਪ੍ਰਮੁੱਖ ਚੌਕਾਂ ’ਤੇ ਟ੍ਰੈਫਿਕ ਸਿਗਨਲਾਂ ਦੇ ਨਵੀਨੀਕਰਨ ਕਾਰਜਾਂ ਦਾ ਸ਼ੁਭ ਆਰੰਭ ਕੀਤਾ ਗਿਆ। ਇਨ੍ਹਾਂ ਕਾਰਜਾਂ ’ਤੇ ਕਰੀਬ 14 ਕਰੋੜ ਰੁਪਏ ਦੀ ਲਾਗਤ ਆਵੇਗੀ।

ਮੇਅਰ ਵਿਨੀਤ ਧੀਰ, ਚੇਅਰਮੈਨ ਪੰਜਾਬ ਰਾਜ ਸਫਾਈ ਕਰਮਚਾਰੀ ਕਮਿਸ਼ਨ ਚੰਦਨ ਗਰੇਵਾਲ ਸਮੇਤ ਕੈਬਨਿਟ ਮੰਤਰੀ ਨੇ ਨੇ ਕਿਹਾ ਕਿ ਸ਼ਹਿਰ ਵਿੱਚ ਵਧ ਰਹੇ ਟ੍ਰੈਫਿਕ ਦੇ ਦਬਾਅ ਦੇ ਮੱਦੇਨਜ਼ਰ ਟ੍ਰੈਫਿਕ ਸਿਗਨਲ ਪ੍ਰਣਾਲੀ ਨੂੰ ਆਧੁਨਿਕ ਅਤੇ ਪ੍ਰਭਾਵਸ਼ਾਲੀ ਬਣਾਉਣਾ ਬੇਹੱਦ ਜ਼ਰੂਰੀ ਹੈ। ਨਵੀਨੀਕਰਨ ਤੋਂ ਬਾਅਦ ਇਨ੍ਹਾਂ ਚੌਕਾਂ ’ਤੇ ਟ੍ਰੈਫਿਕ ਨੂੰ ਹੋਰ ਬਿਹਤਰ ਢੰਗ ਨਾਲ ਕੰਟਰੋਲ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਵਾਹਨ ਚਾਲਕਾਂ ਨੂੰ ਟ੍ਰੈਫਿਕ ਸਿਗਨਲਾਂ ਰਾਹੀਂ ਵਧੇਰੇ ਵਿਵਸਥਿਤ ਆਵਾਜਾਈ ਸਹੂਲਤ ਮਿਲਣ ਦੇ ਨਾਲ-ਨਾਲ ਪ੍ਰਮੁੱਖ ਮਾਰਗਾਂ ’ਤੇ ਜਾਮ ਦੀ ਸਮੱਸਿਆ ਨੂੰ ਘਟਾਉਣ ਵਿੱਚ ਵੀ ਸਹਾਇਤਾ ਮਿਲੇਗੀ।

ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਸ਼ਹਿਰ ਦੇ 50 ਚੌਕਾਂ ’ਤੇ ਮੌਜੂਦਾ ਟ੍ਰੈਫਿਕ ਸਿਗਨਲ ਪ੍ਰਣਾਲੀ ਦਾ ਨਵੀਨੀਕਰਨ ਕੀਤਾ ਜਾਵੇਗਾ। ਆਧੁਨਿਕ ਟ੍ਰੈਫਿਕ ਮੈਨੇਜਮੈਂਟ ਪ੍ਰਣਾਲੀ ਨਾਲ ਸੜਕਾਂ ’ਤੇ ਆਵਾਜਾਈ ਦੇ ਬਿਹਤਰ ਸੰਚਾਲਨ, ਵਾਹਨ ਚਾਲਕਾਂ ਦੀ ਸਹੂਲਤ ਅਤੇ ਸੜਕ ਸੁਰੱਖਿਆ ਨੂੰ ਮਜ਼ਬੂਤੀ ਮਿਲੇਗੀ।

ਸ਼੍ਰੀ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹਿਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਉ਼ਨ੍ਹਾਂ ਕਿਹਾ ਕਿ ਟ੍ਰੈਫਿਕ ਸਿਗਨਲਾਂ ਦੇ ਨਵੀਨੀਕਰਨ ’ਤੇ ਖਰਚ ਹੋਣ ਵਾਲੇ 14 ਕਰੋੜ ਰੁਪਏ ਇਸੇ ਦਿਸ਼ਾ ਵਿੱਚ ਚੁੱਕਿਆ ਗਿਆ ਇੱਕ ਮਹੱਤਵਪੂਰਣ ਕਦਮ ਹੈ।

ਇਸ ਮੌਕੇ ਆਪ’ ਆਗੂ ਨਿਤਿਨ ਕੋਹਲੀ, ਰਾਜਵਿੰਦਰ ਕੌਰ ਥਿਆੜਾ, ਡਿਪਟੀ ਮੇਅਰ ਮਲਕੀਤ ਸਿੰਘ ਸੁਭਾਨਾ ਅਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।

Table of Contents

Scroll to Top