Click on the Edit Content button to edit/add the content.

ਕੈਬਨਿਟ ਮੰਤਰੀ ਨੇ ਵਾਰਡ ਨੰਬਰ 44 ‘ਚ 15 ਲੱਖ ਰੁਪਏ ਦੀ ਲਾਗਤ ਵਾਲੇ ਸੀਵਰੇਜ ਕੰਮਾਂ ਦੀ ਸ਼ੁਰੂਆਤ ਕਰਵਾਈ

ਜਲੰਧਰ, 3 ਸਤੰਬਰ: ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਸ਼ਹਿਰ ਦੇ ਵਾਰਡ ਨੰਬਰ 44 ਅਧੀਨ ਆਉਂਦੇ ਸਿਲਵਰ ਓਕ ਇਲਾਕੇ ਵਿੱਚ ਕਰੀਬ 15 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਸੀਵਰੇਜ ਦੇ ਕੰਮਾਂ ਦੀ ਸ਼ੁਰੂਆਤ ਕਰਵਾਈ।

ਇਸ ਮੌਕੇ ਕੈਬਨਿਟ ਮੰਤਰੀ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਿਕਾਸ ਮੁਖੀ ਏਜੰਡੇ ‘ਤੇ ਕੰਮ ਕਰਦੇ ਹੋਏ ਸ਼ਹਿਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਦੀਆਂ ਜ਼ਰੂਰਤਾਂ ਅਤੇ ਸਥਾਨਕ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾ ਰਿਹਾ ਹੈ। ਸੜਕਾਂ, ਸੀਵਰੇਜ, ਸਫ਼ਾਈ, ਸਟ੍ਰੀਟ ਲਾਈਟਾਂ ਸਮੇਤ ਹੋਰ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਸਦਕਾ ਇਲਾਕੇ ਦੇ ਲੋਕਾਂ ਨੂੰ ਬਿਹਤਰ ਸੀਵਰੇਜ ਸਹੂਲਤ ਮਿਲੇਗੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਮਾਣ ਕਾਰਜ ਨਿਰਧਾਰਿਤ ਸਮੇਂ ਦੇ ਅੰਦਰ ਅਤੇ ਤੈਅ ਮਾਪਦੰਡਾਂ ਅਨੁਸਾਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਸ਼੍ਰੀ ਭਗਤ ਨੇ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ ਕੰਮ ਇਸੇ ਤਰ੍ਹਾਂ ਜਾਰੀ ਰਹਿਣਗੇ।

ਇਸ ਮੌਕੇ ਵਾਰਡ ਦੇ ਕੌਂਸਲਰ ਰਾਜ ਕੁਮਾਰ ਰਾਜੂ ਅਤੇ ਇਲਾਕੇ ਦੇ ਲੋਕਾਂ ਵੱਲੋਂ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਦਾ ਵਿਕਾਸ ਕਾਰਜ ਸ਼ੁਰੂ ਕਰਵਾਉਣ ਲਈ ਧੰਨਵਾਦ ਪ੍ਰਗਟ ਕੀਤਾ ਗਿਆ।

Table of Contents

Scroll to Top