Click on the Edit Content button to edit/add the content.

ਸਿਵਲ ਵੈਟਰਨਰੀ ਹਸਪਤਾਲ ਤਲ੍ਹਣ ਵਿਖੇ ਪਸ਼ੂ ਭਲਾਈ ਕੈਂਪ ਲਗਾਇਆ

ਜਲੰਧਰ, 8 ਸਤੰਬਰ : ਪਸ਼ੂ ਪਾਲਕਾਂ ਨੂੰ ਪਸ਼ੂਆਂ ਦੀ ਸਿਹਤ ਸੰਭਾਲ, ਪਸ਼ੂ ਭਲਾਈ, ਰੋਗਾਂ ਦੀ ਰੋਕਥਾਮ ਅਤੇ ਸਰਕਾਰ ਵੱਲੋਂ ਪਸ਼ੂ ਪਾਲਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਸਿਵਲ ਵੈਟਰਨਰੀ ਹਸਪਤਾਲ ਤਲ੍ਹਣ ਵਿਖੇ ਪਸ਼ੂ ਭਲਾਈ ਅਤੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ।

ਕੈਂਪ ਦੌਰਾਨ ਪਸ਼ੂ ਪਾਲਕਾਂ ਨੂੰ ਪਸ਼ੂਆਂ ਦੀਆਂ ਵੱਖ-ਵੱਖ ਬਿਮਾਰੀਆਂ ਦੀ ਪਛਾਣ, ਰੋਕਥਾਮ, ਸਮੇਂ ਸਿਰ ਟੀਕਾਕਰਨ, ਸਫ਼ਾਈ ਤੇ ਸੰਭਾਲ, ਸੰਤੁਲਿਤ ਖੁਰਾਕ ਅਤੇ ਵਿਗਿਆਨਕ ਢੰਗ ਨਾਲ ਪਸ਼ੂ ਪਾਲਣ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਪਸ਼ੂ ਪਾਲਕਾਂ ਨੂੰ ਪਸ਼ੂ ਵਿੱਚ ਬਿਮਾਰੀ ਦੇ ਲੱਛਣ ਦਿਖਾਈ ਦੇਣ ’ਤੇ ਆਪਣੇ ਪੱਧਰ ’ਤੇ ਇਲਾਜ ਕਰਨ ਦੀ ਬਜਾਏ ਤੁਰੰਤ ਸਰਕਾਰੀ ਵੈਟਰਨਰੀ ਹਸਪਤਾਲ ਜਾਂ ਵੈਟਰਨਰੀ ਅਧਿਕਾਰੀ ਨਾਲ ਸੰਪਰਕ ਕਰਨ ਲਈ ਪ੍ਰੇਰਿਤ ਕੀਤਾ ਗਿਆ।



ਇਸ ਮੌਕੇ ਵਿਭਾਗੀ ਅਧਿਕਾਰੀਆਂ ਨੇ ਪਸ਼ੂ ਪਾਲਕਾਂ ਨੂੰ ਪਸ਼ੂਪਾਲਣ ਨੂੰ ਆਮਦਨ ਦਾ ਮਜ਼ਬੂਤ ਸਰੋਤ ਬਣਾਉਣ, ਪਸ਼ੂਆਂ ਦੀ ਉਤਪਾਦਕਤਾ ਵਧਾਉਣ ਅਤੇ ਪਸ਼ੂ ਭਲਾਈ ਦੇ ਮਿਆਰਾਂ ਨੂੰ ਯਕੀਨੀ ਬਣਾਉਣ ਲਈ ਵਿਗਿਆਨਕ ਪਸ਼ੂ ਪਾਲਣ ਤਕਨੀਕਾਂ ਅਪਣਾਉਣ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਪਸ਼ੂ ਪਾਲਕਾਂ ਨੂੰ ਸਰਕਾਰੀ ਪੱਧਰ ’ਤੇ ਉਪਲਬਧ ਸਿਹਤ ਸੇਵਾਵਾਂ, ਟੀਕਾਕਰਨ ਅਤੇ ਵੱਖ-ਵੱਖ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਉਤਸ਼ਾਹਿਤ ਕੀਤਾ ਗਿਆ।

ਇਸ ਮੌਕੇ ਡਿਪਟੀ ਡਾਇਰੈਕਟਰ ਡਾ. ਰਾਮ ਮੂਰਤੀ ਨੇ ਕਿਹਾ ਕਿ ਪਸ਼ੂਆਂ ਦੀ ਸਿਹਤ ਸਿੱਧੇ ਤੌਰ ’ਤੇ ਪਸ਼ੂ ਪਾਲਕਾਂ ਦੀ ਆਮਦਨ ਅਤੇ ਪਰਿਵਾਰ ਦੀ ਆਰਥਿਕ ਖੁਸ਼ਹਾਲੀ ਨਾਲ ਜੁੜੀ ਹੋਈ ਹੈ। ਇਸ ਲਈ ਪਸ਼ੂ ਪਾਲਕਾਂ ਨੂੰ ਰੋਗਾਂ ਦੀ ਰੋਕਥਾਮ, ਟੀਕਾਕਰਨ ਅਤੇ ਸਮੇਂ ਸਿਰ ਇਲਾਜ ਪ੍ਰਤੀ ਜਾਗਰੂਕ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਪਸ਼ੂ ਪਾਲਕਾਂ ਨੂੰ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਵੈਟਰਨਰੀ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।

ਕੈਂਪ ਵਿੱਚ ਸਹਾਇਕ ਡਾਇਰੈਕਟਰ ਡਾ. ਕੁਲਵਿੰਦਰ, ਸੀਨੀਅਰ ਵੈਟਰਨਰੀ ਅਫ਼ਸਰ ਡਾ. ਜਸਬੀਰ, ਵੈਟਰਨਰੀ ਅਫ਼ਸਰ ਸਿਵਲ ਵੈਟਰਨਰੀ ਹਸਪਤਾਲ ਤਲ੍ਹਣ ਡਾ. ਭਾਰਤੀ ਰਾਜ, ਵੈਟਰਨਰੀ ਅਫ਼ਸਰ ਡਾ. ਸੁਮਿਤ ਅਤੇ ਸਰਪੰਚ ਗ੍ਰਾਮ ਪੰਚਾਇਤ ਤਲ੍ਹਣ ਹੰਸ ਰਾਜ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।

Table of Contents

Scroll to Top