Click on the Edit Content button to edit/add the content.

ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵਲੋਂ ਛਾਪੇਮਾਰੀ, ਭੀਖ ਮੰਗਦੀ ਇਕ ਬੱਚੀ ਨੂੰ ਛੁਡਵਾਇਆ

ਜਲੰਧਰ, 8 ਸਤੰਬਰ : ਭੀਖ ਮੰਗਦੇ ਬੱਚਿਆਂ ਨੂੰ ਰੈਸਕਿਊ ਕਰਨ ਲਈ ਅੱਜ ਪ੍ਰਾਜੈਕਟ ਜੀਵਨਜੋਤ-2 ‘ਸੇਵ ਦਾ ਚਾਈਲਡਹੁੱਡ’ ਤਹਿਤ ਬਾਲ ਭਿੱਖਿਆ ਰੋਕੂ ਟਾਸਕ ਫੋਰਸ ਦੀ ਟੀਮ, ਜਿਸ ਵਿੱਚ ਲੀਗਲ-ਕਮ-ਪ੍ਰੋਬੇਸ਼ਨ ਅਫ਼ਸਰ ਸੰਦੀਪ ਕੁਮਾਰ, ਸੋਸ਼ਲ ਵਰਕਰ ਰੇਨੂੰ ਬਾਲਾ, ਆਊਟਰੀਚ ਵਰਕਰ ਗੌਰਵ ਅਤੇ ਸੁਪਰਵਾਈਜ਼ਰ ਚਾਈਡਲਾਈਨ ਬੱਬਲਜੀਤ ਸ਼ਾਮਿਲ ਸਨ, ਵੱਲੋਂ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਗਈ ਅਤੇ ਇਸ ਦੌਰਾਨ ਕਪੂਰਥਲਾ ਚੌਕ ਤੋਂ ਭੀਖ ਮੰਗਦੀ ਬੱਚੀ ਨੂੰ ਛੁਡਵਾਇਆ ਗਿਆ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਲੀਗਲ-ਕਮ-ਪ੍ਰੋਬੇਸ਼ਨ ਅਫ਼ਸਰ ਸੰਦੀਪ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਲਬਹਾਰ ਸਿੰਘ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਅਜੈ ਭਾਰਤੀ ਦੀਆਂ ਹਦਾਇਤਾਂ ֹֹ’ਤੇ ਕੀਤੀ ਗਈ ਛਾਪੇਮਾਰੀ ਦੌਰਾਨ ਰੈਸਕਿਊ ਕੀਤੀ ਬੱਚੀ ਨੂੰ ਡੀ.ਡੀ.ਆਰ. ਕਰਵਾ ਕੇ ਬਾਲ ਭਲਾਈ ਕਮੇਟੀ, ਜਲੰਧਰ ਵਿਖੇ ਪੇਸ਼ ਕੀਤਾ ਗਿਆ, ਜਿਸ ਉਪਰੰਤ ਉਸਨੂੰ ਬਾਲ ਭਲਾਈ ਕਮੇਟੀ ਵੱਲੋਂ ਚਿਲਡਰਨ ਹੋਮ ਫਾਰ ਗਰਲਜ਼ ਵਿਖੇ ਭੇਜ ਦਿੱਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਟੀਮਾਂ ਵਲੋਂ ਆਮ ਲੋਕਾਂ ਨੂੰ ਬੱਚਿਆਂ ਦੇ ਅਧਿਕਾਰਾਂ, ਸਿੱਖਿਆ ਦੀ ਮਹੱਤਤਾ ਅਤੇ ਬੱਚਿਆਂ ਨਾਲ ਹੋ ਰਹੇ ਅਪਰਾਧਾਂ, ਬਾਲ ਮਜ਼ਦੂਰੀ, ਬਾਲ ਭਿੱਖਿਆ, ਬੱਚਿਆਂ ਨਾਲ ਛੇੜਛਾੜ ਅਤੇ ਜਿਣਸੀ ਸ਼ੋਸ਼ਣ ਵਰਗੀਆਂ ਬੁਰਾਈਆਂ ਬਾਰੇ ਵੀ ਜਾਗਰੂਕ ਕੀਤਾ ਜਾਂਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇ ਕਿਸੇ ਨੂੰ ਬਾਲ ਭਿੱਖਿਆ, ਕਿਸੇ ਵੀ ਮੁਸੀਬਤ ਵਿੱਚ ਫਸੇ ਬੱਚੇ ਬਾਰੇ ਜਾਣਕਾਰੀ ਮਿਲੇ, ਤਾਂ ਤੁਰੰਤ ਚਾਈਲਡ ਹੈਲਪਲਾਈਨ ਨੰਬਰ 1098 ’ਤੇ ਜਾਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੂੰ, ਦਫਤਰ, ਜ਼ਿਲ੍ਹਾ ਪ੍ਰੋਗਰਾਮ ਅਫਸਰ ਗਾਂਧੀ ਵਨੀਤਾ ਆਸ਼ਰਮ ਵਿਖੇ ਤਾਲਮੇਲ ਕਰਕੇ ਜਾਣਕਾਰੀ ਦਿੱਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਰੈਸਕਿਊ ਕੀਤੀ ਬੱਚੀ ਦੀ ਪੜ੍ਹਾਈ ਅਤੇ ਮੁੜ ਵਸੇਬੇ ਲਈ ਉਪਰਾਲੇ ਕੀਤੇ ਜਾਣਗੇ।

Table of Contents

Scroll to Top