Click on the Edit Content button to edit/add the content.

ਅਮਨ ਅਰੋੜਾ ਨੇ ਚੁਨੀ ਲਾਲ ਭਗਤ ਦੇ ਦਿਹਾਂਤ ’ਤੇ ਮੋਹਿੰਦਰ ਭਗਤ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ

ਜਲੰਧਰ, 11 ਸਤੰਬਰ :  ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਅੱਜ ਕੈਬਨਿਟ ਮੰਤਰੀ ਮੋਹਿੰਦਰ ਭਗਤ ਦੀ ਰਿਹਾਇਸ਼ ਵਿਖੇ ਪਹੁੰਚ ਕੇ ਉਨ੍ਹਾਂ ਦੇ ਪਿਤਾ ਅਤੇ ਸਾਬਕਾ ਕੈਬਨਿਟ ਮੰਤਰੀ ਚੁਨੀ ਲਾਲ ਭਗਤ ਦੇ ਦਿਹਾਂਤ ‘ਤੇ ਦੁੱਖ ਪ੍ਰਗਟ ਕੀਤਾ।

ਸ਼੍ਰੀ ਅਰੋੜਾ ਨੇ ਸਵਰਗੀ ਚੁਨੀ ਲਾਲ ਭਗਤ ਨੂੰ ਪੰਜਾਬ ਦੀ ਰਾਜਨੀਤੀ ਦੀ ਇੱਕ ਉੱਘੀ ਸ਼ਖਸੀਅਤ ਦੱਸਿਆ, ਜਿਨ੍ਹਾਂ ਨੇ ਸਖ਼ਤ ਮਿਹਨਤ ਅਤੇ ਇਮਾਨਦਾਰੀ ਨਾਲ ਵਿਸ਼ੇਸ਼ ਨਾਂ ਕਮਾਇਆ। ਉਨ੍ਹਾਂ ਕਿਹਾ ਕਿ ਪਰਿਵਾਰ ਦੇ ਮੁਖੀ ਦੇ ਚਲੇ ਜਾਣ ਨਾਲ ਭਗਤ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਪ੍ਰਮਾਤਮਾ ਅੱਗੇ ਵਿਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਕਰਦਿਆਂ ਸ਼੍ਰੀ ਅਰੋੜਾ ਨੇ ਦੁਖੀ ਪਰਿਵਾਰ ਨੂੰ ਇਹ ਘਾਟਾ ਸਹਿਣ ਕਰਨ ਲਈ ਬਲ ਬਖਸ਼ਣ ਦੀ ਵੀ ਪ੍ਰਾਰਥਨਾ ਕੀਤੀ।

ਸਵ. ਚੁਨੀ ਲਾਲ ਭਗਤ ਦੇ ਸਫ਼ਰ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ਵੰਡ ਤੋਂ ਬਾਅਦ ਉਹ ਜਲੰਧਰ ਆ ਗਏ ਅਤੇ ਇਥੇ ਹੀ ਵੱਸ ਗਏ। ਉਪਰੰਤ ਪਰਿਵਾਰ ਨੇ ਖੇਡਾਂ ਦੇ ਸਾਮਾਨ ਦੇ ਐਕਸਪੋਰਟ ਦਾ ਕਾਰੋਬਾਰ ਸ਼ੁਰੂ ਕੀਤਾ ਅਤੇ ਇਸ ਖੇਤਰ ਵਿੱਚ ਨਾਂ ਕਮਾਇਆ। ਬਾਅਦ ਵਿੱਚ ਉਹ ਸਰਗਰਮ ਰਾਜਨੀਤੀ ਵਿੱਚ ਆਏ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਰਹੇ, ਜਿਸ ਤੋਂ ਬਾਅਦ ਉਹ ਮੰਤਰੀ ਬਣੇ ਅਤੇ ਕਈ ਅਹਿਮ ਵਿਭਾਗਾਂ ਦੀ ਕਮਾਨ ਸੰਭਾਲੀ।

ਸ਼੍ਰੀ ਅਰੋੜਾ ਨੇ ਕਿਹਾ ਕਿ ਚੁਨੀ ਲਾਲ ਭਗਤ ਦੇ ਸਪੁੱਤਰ, ਮੋਹਿੰਦਰ ਭਗਤ ਹੁਣ ਕੈਬਨਿਟ ਮੰਤਰੀ ਵਜੋਂ ਜਲੰਧਰ ਦੇ ਲੋਕਾਂ ਦੀ ਸੇਵਾ ਕਰ ਰਹੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਦੁੱਖ ਦੀ ਇਸ ਘੜੀ ਵਿੱਚ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਮੋਹਿੰਦਰ ਭਗਤ ਅਤੇ ਉਨ੍ਹਾਂ ਦੇ ਪਰਿਵਾਰ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ।

Table of Contents

Scroll to Top