Click on the Edit Content button to edit/add the content.

ਕਾਂਗਰਸ ਪਾਰਟੀ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਜੀ ਦੇ ਜਨਮ ਦਿਨ ਤੇ ਸ਼ਰਧਾ-ਸੁਮਨ ਭੇਟ

ਜਲੰਧਰ, 28 ਸਤੰਬਰ 2026:- ਅੱਜ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ 119ਵੇਂ ਜਨਮ ਦਿਹਾੜੇ ਦੇ ਸ਼ੁਭ ਮੌਕੇ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਜਲੰਧਰ ਵੱਲੋਂ ਸਥਾਨਕ ਸ਼ਹੀਦ ਭਗਤ ਸਿੰਘ ਚੌਂਕ ਵਿਖੇ ਉਹਨਾਂ ਦੇ ਬੁੱਤ ਤੇ ਫੁੱਲ-ਮਾਲਾ ਭੇਂਟ  ਕਰਕੇ ਸ਼ਰਧਾਂਜਲੀ ਦਿੱਤੀ ਗਈ।

ਇਸ ਮੌਕੇ ਕਾਂਗਰਸ ਆਗੂਆਂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਨੇ ਦੇਸ਼ ਦੀ ਆਜ਼ਾਦੀ ਲਈ ਜੋ ਕੁਰਬਾਨੀ ਦਿੱਤੀ, ਉਸਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਉਹਨਾਂ ਦੇ ਵਿਚਾਰ ਅੱਜ ਵੀ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹਨ।

ਆਗੂਆਂ ਨੇ ਕਿਹਾ ਕਿ ਅੱਜ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਕੇ ਅਤੇ ਭ੍ਰਿਸ਼ਟਾਚਾਰ ਖਿਲਾਫ ਲੜ ਕੇ ਹੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਦਿੱਤੀ ਜਾ ਸਕਦੀ ਹੈ। ਕਾਂਗਰਸ ਪਾਰਟੀ ਹਮੇਸ਼ਾ ਸ਼ਹੀਦਾਂ ਦੇ ਦੱਸੇ ਹੋਏ ਰਾਹ ਤੇ ਚੱਲੇਗੀ ।

ਇਸ ਮੌਕੇ ਤੇ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵਿਧਾਇਕ ਅਤੇ ਜਿਲਾ ਪ੍ਰਧਾਨ ਦਿਹਾਤੀ , ਰਜਿੰਦਰ ਬੇਰੀ ਜਿਲਾ ਪ੍ਰਧਾਨ ਜਲੰਧਰ ਸ਼ਹਿਰੀ , ਪ੍ਰਗਟ ਸਿੰਘ ਸਾਬਕਾ ਮੰਤਰੀ ਪੰਜਾਬ , ਅਵਤਾਰ ਸਿੰਘ ਜੂਨੀਅਰ ਬਾਵਾ ਹੈਨਰੀ ਵਿਧਾਇਕ , ਸੁਰਿੰਦਰ ਕੌਰ ਹਲਕਾ ਇੰਚਰਾਜ ਜਲੰਧਰ ਵੈਸਟ , ਡਾ ਨਵਜੋਤ ਸਿੰਘ ਦਾਹੀਆ ਹਲਕਾ ਇੰਚਾਰਜ ਨਕੋਦਰ, ਪਵਨ ਕੁਮਾਰ , ਡਾ ਜਸਲੀਨ ਸੇਠੀ , ਨਿਸ਼ਾਂਤ ਘਈ , ਵਿਪਨ ਕੁਮਾਰ ਸਪੋਕਸਪਰਸਨ , ਵਿੱਕੀ ਆਬਾਦਪੁਰਾ , ਰਸ਼ਪਾਲ ਜੱਖੂ , ਕਰਨ ਸੁਮਨ , ਰਮੇਸ਼ ਕੁਮਾਰ ਮੌਜੂਦ ਸਨ

Table of Contents

Scroll to Top