ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਸਮੂਹ ਕਰਮਚਾਰੀਆਂ ਨੂੰ ਵਧਾਈਆਂ

ਚੰਡੀਗੜ੍ਹ, 9 ਅਕਤੂਬਰ:

ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ (ਸੇਵਾ-ਮੁਕਤ) ਨੇ ਅੱਜ 10 ਅਕਤੂਬਰ ਨੂੰ ਮਨਾਏ ਜਾ ਰਹੇ ਕਾਰਪੋਰੇਸ਼ਨ ਦੇ 48ਵੇਂ ਸਥਾਪਨਾ ਦਿਵਸ ਮੌਕੇ ਪੈਸਕੋ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਵਧਾਈ ਦਿੱਤੀ।

ਆਪਣੇ ਸੰਦੇਸ਼ ਵਿੱਚ, ਚੇਅਰਮੈਨ ਨੇ ਕਾਰਪੋਰੇਸ਼ਨ ਪ੍ਰਤੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਲਈ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਆਪਣੇ ਸਮਰਪਿਤ ਯਤਨਾਂ ਅਤੇ ਸ਼ਾਨਦਾਰ ਸੇਵਾਵਾਂ ਸਦਕਾ ਪੈਸਕੋ ਨੇ ਬਿਹਤਰ ਕਾਰਗੁਜ਼ਾਰੀ ਨੂੰ ਕਾਇਮ ਰੱਖਿਆ ਹੈ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਤੇ ਸੰਸਥਾਵਾਂ ਵਿੱਚ ਮਾਨਤਾ ਹਾਸਲ ਕੀਤੀ ਹੈ।

ਉਨ੍ਹਾਂ ਨੇ ਸਾਰੇ ਅਧਿਕਾਰੀਆਂ, ਜੂਨੀਅਰ ਕਮਿਸ਼ਨਡ ਅਫ਼ਸਰਾਂ (ਜੇ.ਸੀ.ਓਜ਼) ਅਤੇ ਸਟਾਫ਼ ਵੱਲੋਂ ਕਾਰਪੋਰੇਸ਼ਨ ਦੀ ਪ੍ਰਗਤੀ ਵਿੱਚ ਪਾਏ ਵੱਡਮੁੱਲੇ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਪੈਸਕੋ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

Table of Contents

Scroll to Top