ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਵਾਰਡ ਨੰਬਰ 61 ’ਚ 1.09 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ

ਜਲੰਧਰ, 9 ਅਕਤੂਬਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਸ਼ੁੱਕਰਵਾਰ ਸ਼ਾਮ ਜਲੰਧਰ ਪੱਛਮੀ ਹਲਕੇ ਦੇ ਵਾਰਡ ਨੰਬਰ 61 ਵਿੱਚ 1.09 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ।
ਇਸ ਪ੍ਰਾਜੈਕਟ ਤਹਿਤ ਸ਼ਹੀਦ ਬਾਬੂ ਲਾਭ ਸਿੰਘ ਨਗਰ ਅਤੇ ਗੁਰੂ ਨਾਨਕ ਨਗਰ ਖੇਤਰ ਵਿੱਚ ਸੜਕਾਂ ਦੇ ਨਿਰਮਾਣ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਪ੍ਰਾਜੈਕਟ ਵਿੱਚ 45 ਲੱਖ ਰੁਪਏ ਦੀ ਲਾਗਤ ਨਾਲ ਗਲੀ ਨੰਬਰ 5, 6, 7 ਅਤੇ 10 ਸਮੇਤ ਪੰਜ ਗਲੀਆਂ ਦਾ ਨਿਰਮਾਣ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸਥਾਨਕ ਨਿਵਾਸੀਆਂ ਦੀ ਦੀ ਪ੍ਰਮੁੱਖ ਮੰਗ ਨੂੰ ਪੂਰਾ ਕਰਦਿਆਂ ਕਾਲਾ ਸੰਘਿਆਂ ਡਰੇਨ ਨੂੰ ਗੁਰੂ ਨਾਨਕ ਨਗਰ ਨੇੜਲੇ ਗੁਰਦੁਆਰਾ ਬਾਬਾ ਜਵਾਨਾ ਜੀ ਨਾਲ ਜੋੜਨ ਵਾਲੀ ਮੁੱਖ ਸੜਕ ਲਈ 64 ਲੱਖ ਰੁਪਏ ਦੀ ਰਾਸ਼ੀ ਅਲਾਟ ਕੀਤੀ ਗਈ ਹੈ।
ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ‘ਰੰਗਲਾ ਪੰਜਾਬ’ ਦੀ ਸੋਚ ਤਹਿਤ ਪੰਜਾਬ ਭਰ ਵਿੱਚ ਹਰ ਰੋਜ਼ ਨਵੇਂ ਵਿਕਾਸ ਕਾਰਜ ਸ਼ੁਰੂ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਸੜਕਾਂ ਦੇ ਨਿਰਮਾਣ ਨਾਲ ਸਥਾਨਕ ਵਸਨੀਕਾਂ ਦੀ ਇੱਕ ਅਹਿਮ ਜਨਤਕ ਲੋੜ ਪੂਰੀ ਹੋਵੇਗੀ। ਇਸ ਸਮਾਗਮ ਵਿੱਚ ਵਾਰਡ ਇੰਚਾਰਜ ਆਸ਼ਾ ਰਾਣੀ ਸਮਰਾਏ, ਜਗਦੀਸ਼ ਰਾਮ ਸਮਰਾਏ ਅਤੇ ਸਾਬਕਾ ਕੌਂਸਲਰ ਗੁਰਪਾਲ ਸਿੰਘ ਟੱਕਰ ਸਮੇਤ ਇਲਾਕਾ ਵਾਸੀ ਮੌਜੂਦ ਸਨ।

Table of Contents

Scroll to Top