ਟੇਬਲ ਟੈਨਿਸ ਲੜਕਿਆਂ ਦੇ ਕੁਆਰਟਰ ਫਾਈਨਲ ਮੁਕਾਬਲੇ ’ਚ ਅੰਮ੍ਰਿਤਸਰ ਦੀ ਟੀਮ ਨੇ ਬਠਿੰਡਾ ਨੂੰ 3-0 ਨਾਲ ਹਰਾਇਆ

ਜਲੰਧਰ, 15 ਅਕਤੂਬਰ: ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਸਟੇਟ ਗੇਮਜ਼ ਤਹਿਤ ਜਲੰਧਰ ਵਿਖੇ ਟੇਬਲ ਟੈਨਿਸ ਅਤੇ ਸ਼ਤਰੰਜ(ਚੈੱਸ) ਦੇ ਮੁਕਾਬਲੇ ਕਰਵਾਏ ਗਏ। ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਬਾਜਵਾ ਨੇ ਖਿਡਾਰੀਆਂ ਨੂੰ ਅਸੀਰਵਾਦ ਦੇ ਕੇ ਹੌਸਲਾ ਅਫ਼ਜਾਈ ਕੀਤੀ ਗਈ।
ਅੱਜ ਕਰਵਾਏ ਗਏ ਖੇਡ ਮੁਕਾਬਲਿਆਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਅੰਡਰ 14-ਲੜਕਿਆਂ ਦੇ ਕੁਆਰਟਰ ਫਾਈਟਲ ਮੁਕਾਬਲੇ ਵਿੱਚ ਅੰਮ੍ਰਿਤਸਰ ਦੀ ਟੀਮ ਨੇ ਬਠਿੰਡਾ ਦੀ ਟੀਮ ਨੂੰ 3-0 ਨਾਲ ਹਰਾਇਆ। ਇਸੇ ਤਰ੍ਹਾਂ ਲੁਧਿਆਣਾ ਦੀ ਟੀਮ ਨੇ ਸ੍ਰੀ ਫ਼ਤਿਹਗੜ੍ਹ ਸਾਹਿਬ ਦੀ ਟੀਮ ਨੂੰ 3-0 ਅਤੇ ਜਲੰਧਰ ਦੀ ਟੀਮ ਨੇ ਰੂਪਨਗਰ ਦੀ ਟੀਮ ਨੂੰ 3-0 ਨਾਲ ਹਰਾਇਆ। ਉਨ੍ਹਾਂ ਅੱਗੇ ਦੱਸਿਆ ਕਿ ਸੈਮੀਫਾਈਨਲ ਮੁਕਾਬਲੇ ਅੰਮ੍ਰਿਤਸਰ ਤੇ ਪਟਿਆਲਾ ਤੇ ਜਲੰਧਰ ਦਾ ਮੁਕਾਬਲਾ ਲੁਧਿਆਣਾ ਨਾਲ ਹੋਵੇਗਾ।
ਜ਼ਿਲ੍ਹਾ ਖੇਡ ਅਫ਼ਸਰ ਨੇ ਅੱਗੇ ਦੱਸਿਆ ਕਿ 35 ਤੋਂ 40 ਸਾਲ ਮਹਿਲਾ ਵਰਗ ਦੇ ਸ਼ਤਰੰਤ(ਚੈੱਸ) ਦੇ ਫਾਈਨਲ ਮੁਕਾਬਲਿਆਂ ਵਿੱਚ ਮੋਗਾ ਦੀ ਟੀਮ ਨੇ 6 ਅੰਕ ਹਾਸਿਲ ਕਰਕੇ ਪਹਿਲਾ, ਅੰਮ੍ਰਿਤਸਰ ਦੀ ਟੀਮ ਨੇ 4 ਅੰਕ ਹਾਸਲ ਕਰਕੇ ਦੂਜਾ ਅਤੇ ਪਟਿਆਲਾ ਦੀ ਟੀਮ ਨੇ 3 ਅੰਕ ਹਾਸਿਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਦੱਸਿਆ ਕਿ ਇਹਨਾਂ ਮੁਕਾਬਲਿਆਂ ਦੌਰਾਨ ਖਿਡਾਰੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ ਦਾ ਮੁੱਖ ਉਦੇਸ਼ ਨੌਜਵਾਨਾਂ ਅਤੇ ਹਰ ਉਮਰ ਵਰਗ ਦੇ ਖਿਡਾਰੀਆਂ ਨੂੰ ਖੇਡਾਂ ਨਾਲ ਜੋੜਨਾ, ਖੇਡ ਭਾਵਨਾ ਨੂੰ ਉਤਸ਼ਾਹਿਤ ਕਰਨਾ ਅਤੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਮੰਚ ਪ੍ਰਦਾਨ ਕਰਨਾ ਹੈ।

Table of Contents

Scroll to Top