ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ ਵਿਖੇ ਮਨਾਇਆ ਪੁਲਿਸ ਯਾਦਗਾਰੀ ਦਿਵਸ

ਫਿਲੌਰ (ਜਲੰਧਰ) , 21 ਅਕਤੂਬਰ : ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਆਪਣੀਆਂ ਜਾਨਾਂ ਵਾਰ ਦੇਣ ਵਾਲੇ ਪੁਲਿਸ ਕਰਮਚਾਰੀਆਂ ਦੀਆਂ ਮਹਾਨ ਕੁਰਬਾਨੀਆਂ ਨੂੰ ਸਿਜਦਾ ਕਰਨ ਲਈ ਅੱਜ ਇਥੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ ਵਿਖੇ ਪੁਲਿਸ ਯਾਦਗਾਰੀ ਦਿਵਸ ਮਨਾਇਆ ਗਿਆ। ਇਸ ਮੌਕੇ ਰਸਮੀ ਪਰੇਡ ਕਰਵਾਈ ਗਈ ਅਤੇ ਸ਼ਹੀਦਾਂ ਦੇ ਨਾਮ ਪੜ੍ਹੇ ਗਏ।

ਡਾਇਰੈਕਟਰ, ਪੀ.ਪੀ.ਏ. ਧਨਪ੍ਰੀਤ ਕੌਰ ਅਤੇ ਹੋਰ ਅਧਿਕਾਰੀਆਂ ਵੱਲੋਂ ਅਕੈਡਮੀ ਦੇ ਸ਼ਹੀਦ ਸਮਾਰਕ ‘ਤੇ ਫੁੱਲ ਮਲਾਵਾਂ ਭੇਟ ਕੀਤੀਆਂ ਗਈਆਂ। ਅਕੈਡਮੀ ਦੇ ਡਾਇਰੈਕਟਰ ਨੇ ਇਸ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਵਰਦੀ ਪਹਿਨਣਾ ਇੱਕ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸਾਡੇ ਸ਼ਹੀਦਾਂ ਦੀ ਯਾਦ ਉਹ ਰਾਹ ਦਸੇਰਾ ਹੈ, ਜੋ ਹਮੇਸ਼ਾ ਸਾਨੂੰ ਪੂਰੀ ਇਮਾਨਦਾਰੀ, ਹਮਦਰਦੀ ਅਤੇ ਪੇਸ਼ੇਵਰਾਨਾ ਢੰਗ ਨਾਲ ਸੇਵਾ ਕਰਨ ਲਈ ਪ੍ਰੇਰਿਤ ਕਰਦੀ ਰਹੇਗੀ।

ਸਮਾਗਮ ਦੌਰਾਨ ਉਪ ਡਾਇਰੈਕਟਰ (ਪ੍ਰਸ਼ਾਸਨ), ਅਮਨਦੀਪ ਕੌਰ, ਡਿਪਟੀ ਸੁਪਰਡੈਂਟ ਆਫ਼ ਪੁਲਿਸ (ਪ੍ਰਸ਼ਾਸਨ) ਅਸ਼ੋਕ ਕੁਮਾਰ ਅਤੇ ਅਕੈਡਮੀ ਦੇ ਹੋਰ ਅਧਿਕਾਰੀਆਂ, ਕਰਮਚਾਰੀਆਂ, ਸਟਾਫ਼ ਅਤੇ ਸਿਖਿਆਰਥੀਆਂ ਨੇ ਸ਼ਿਰਕਤ ਕੀਤੀ।

Table of Contents

Scroll to Top