ਚੰਡੀਗੜ੍ਹ, 26 ਅਕਤੂਬਰ: ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ (ਸੰਗਠਨ) ਸ੍ਰੀ ਕੇ.ਸੀ. ਵੇਣੂਗੋਪਾਲ ਜੀ ਨੇ ਅੱਜ ਪੰਜਾਬ ਕਾਂਗਰਸ ਭਵਨ ਵਿਖੇ ਭਗਵਾਨ ਵਾਲਮੀਕਿ ਜੀ ਦੇ ਪਾਵਨ ਪ੍ਰਕਾਸ਼ ਪੁਰਬ ਮੌਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਨਤਮਸਤਕ ਹੋ ਕੇ ਪੰਜਾਬ ਅਤੇ ਦੇਸ਼ ਵਾਸੀਆਂ ਦੀ ਸੁਖ-ਸਮ੍ਰਿੱਧੀ, ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਉਨ੍ਹਾਂ ਨੇ ਇਸ ਪਾਵਨ ਮੌਕੇ ਸਮੂਹ ਦੇਸ਼ ਵਾਸੀਆਂ ਨੂੰ ਹਾਰਦਿਕ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ।
ਇਸ ਮੌਕੇ ਕਾਂਗਰਸ ਦੇ ਜਨਰਲ ਸਕੱਤਰ ਅਤੇ ਪੰਜਾਬ ਇੰਚਾਰਜ ਸ੍ਰੀ ਸਚਿਨ ਪਾਇਲਟ ਜੀ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸਰਦਾਰ ਪਰਗਟ ਸਿੰਘ ਜੀ, ਵਿਰੋਧੀ ਧਿਰ ਦੇ ਨੇਤਾ ਸਰਦਾਰ ਪ੍ਰਤਾਪ ਸਿੰਘ ਬਾਜਵਾ ਜੀ, ਸਹਿ-ਇੰਚਾਰਜ ਸ੍ਰੀ ਸੂਰਜ ਸਿੰਘ ਠਾਕੁਰ, ਸ੍ਰੀ ਰਵਿੰਦਰ ਦਲਵੀ ਤੇ ਹਿਨਾ ਕਾਬਰਾ ਸਮੇਤ ਪਾਰਟੀ ਦੇ ਕਈ ਸੀਨੀਅਰ ਆਗੂ ਮੌਜੂਦ ਰਹੇ।