ਵਿਸ਼ਾਲ ਨਗਰ ਕੀਰਤਨ ਦੇ ਰੂਟ ਤੇ ਧਾਰਮਿਕ ਸਮਾਮਗ ਵਾਲੀ ਜਗ੍ਹਾ ਦੇ ਨੇੜੇ 21 ਨਵੰਬਰ ਨੂੰ ਮੀਟ ਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ

ਜਲੰਧਰ, 20 ਨਵੰਬਰ : ਜ਼ਿਲ੍ਹਾ ਮੈਜਿਸਟ੍ਰੇਟ ਵਰਜੀਤ ਵਾਲੀਆ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਰੂਟ ਅਤੇ ਧਾਰਮਿਕ ਸਮਾਗਮ ਵਾਲੀ ਜਗ੍ਹਾ ਦੇ ਨੇੜੇ ਮਿਤੀ 21-11-2026 ਨੂੰ ਮੀਟ ਅਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ ਲਗਾ ਦਿੱਤੀ ਹੈ।

ਡਿਪਟੀ ਕਮਿਸ਼ਨਰ ਵੱਲੋਂ ਜਾਰੀ ਇਕ ਹੋਰ ਹੁਕਮਾਂ ਮੁਤਾਬਕ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਸ਼ਾਲ ਨਗਰ ਕੀਰਤਨ ਵਾਲੇ ਦਿਨ 21 ਨਵੰਬਰ 2026 ਨੂੰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੀ ਸਹੂਲਤ ਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਨਗਰ ਨਿਗਮ ਦੀ ਹੱਦ ਅੰਦਰ ਆਉਂਦੇ ਸਾਰੇ ਸਰਕਾਰੀ ਅਤੇ ਗੈਰ ਸਰਕਾਰੀ ਸਕੂਲਾਂ ਤੇ ਕਾਲਜਾਂ (ਸਮੇਤ ਸਟਾਫ਼) ਵਿੱਚ ਦੁਪਹਿਰ 12 ਵਜੇ ਤੋਂ ਬਾਅਦ ਅੱਧੇ ਦਿਨ ਦੀ ਛੁੱਟੀ ਘੋਸ਼ਿਤ ਕੀਤੀ ਗਈ ਹੈ।

ਵਿਸ਼ਾਲ ਨਗਰ ਕੀਰਤਨ ਦਾ ਰੂਟ: ਇਹ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਸਿੰਘ ਸਭਾ ਮੁਹੱਲਾ ਗੋਬਿੰਦਗੜ੍ਹ ਤੋਂ ਸ਼ੁਰੂ ਹੋ ਕੇ ਐਸ.ਡੀ.ਕਾਲਜ, ਭਾਰਤ ਸੋਡਾ ਵਾਟਰ, ਮੰਡੀ ਫੈਂਟਨਗੰਜ, ਗੁਰਦੁਆਰਾ ਦੀਵਾਨ ਅਸਥਾਨ, ਮਿਲਾਪ ਚੌਕ, ਫਗਵਾੜਾ ਗੇਟ, ਭਗਤ ਸਿੰਘ ਚੌਕ, ਪੰਜ ਪੀਰ, ਖਿੰਗਰਾ ਗੇਟ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਚੌਕ ਅੱਡਾ ਹੁਸ਼ਿਆਰਪੁਰ, ਮਾਈ ਹੀਰਾਂ ਗੇਟ, ਪਟੇਲ ਚੌਕ, ਬਸਤੀ ਅੱਡਾ, ਜੀ.ਟੀ.ਰੋਡ, ਭਗਵਾਨ ਵਾਲਮੀਕਿ ਚੌਕ, ਰੈਣਕ ਬਾਜ਼ਾਰ ਤੋਂ ਹੁੰਦਾ ਹੋਇਆ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ (ਰਜਿ.) ਵਿਖੇ ਪਹੁੰਚ ਕੇ ਸੰਪੂਰਨ ਹੋਵੇਗਾ।

Table of Contents

Scroll to Top