ਅੰਮ੍ਰਿਤਸਰ ਪੁਲਿਸ ਨੇ ਕੀਤਾ ਇੱਕ ਹੋਰ ਐਨਕਾਊਂਟਰ, ਅਮ੍ਰਿਤਪਾਲ ਅਮਰੀ ਢੇਰ

ਅੰਮ੍ਰਿਤਸਰ ਪੁਲਿਸ ਨੇ ਇੱਕ ਨਾਮਾਲੂਮ ਗੈਂਗਸਟਰ ਦਾ ਐਨਕਾਊਂਟਰ ਕੀਤਾ ਹੈ। ਇਹ ਮੁਲਜ਼ਮ ਕਈ ਮਾਮਲਿਆਂ ਵਿੱਚ ਲੋੜੀਂਦਾ ਸੀ। ਜੰਡਿਆਲਾ ਗੁਰੂ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਝੜਪ ਹੋ ਗਈ। ਪੁਲਿਸ ਨੇ ਜਵਾਬੀ ਕਾਰਵਾਈ ਦੌਰਾਨ ਇੱਕ ਗੈਂਗਸਟਰ ਨੂੰ ਮਾਰ ਦਿੱਤਾ।

ਇੱਕ ਮਾਮਲੇ ਵਿੱਚ ਪੁਲਿਸ ਗੈਂਗਸਟਰ ਅੰਮ੍ਰਿਤਪਾਲ ਅਮਰੀ ਨੂੰ ਇੱਥੇ ਲੈ ਕੇ ਆਈ ਤਾਂ ਉਸਨੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਇਸੇ ਦੌਰਾਨ ਪੁਲਿਸ ਦੀ ਕਾਰਵਾਈ ਦੌਰਾਨ ਮਾਰਿਆ ਗਿਆ।

ਇੱਕ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਿਆ। ਉਨ੍ਹਾਂ ਦਾ ਕਹਿਣਾ ਹੈ ਕਿ ਪੁਲਿਸ ਇਸ ਗੈਂਗਸਟਰ ਨੂੰ ਇੱਥੇ ਨਸ਼ੇ ਅਤੇ ਹਥਿਆਰ ਬਰਾਮਦ ਕਰਨ ਲਈ ਲੈ ਕੇ ਆਈ ਸੀ। ਬਚਾਅ ਦੌਰਾਨ ਉਸ ਨੇ ਪੁਲਿਸ ‘ਤੇ ਗੋਲੀ ਚਲਾ ਦਿੱਤੀ ਅਤੇ ਹੱਥਕੜੀ ਲਗਾ ਕੇ ਭੱਜਣ ਦੀ ਕੋਸ਼ਿਸ਼ ਕੀਤੀ।

Leave a Comment

Your email address will not be published. Required fields are marked *

Scroll to Top