ਪੰਜਾਬੀ ਗਾਇਕ ਗੁਰਮਨ ਮਾਨ ਕਿਸੇ ਵੀ ਪਹਿਚਾਣ ਦਾ ਮੁਦੱਈ ਨਹੀਂ ਹੈ। ਉਨ੍ਹਾਂ ਦੇ ਗੀਤਾਂ ਨੂੰ ਦੇਸ਼ ਵਿੱਚ ਹੀ ਨਹੀਂ ਸਗੋਂ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਵੱਲੋਂ ਵੀ ਪਿਆਰ ਕੀਤਾ ਜਾਂਦਾ ਹੈ। ਕਲਾਕਾਰ ਉਨ੍ਹਾਂ ਸਿਤਾਰਿਆਂ ਵਿੱਚੋਂ ਇੱਕ ਹੈ ਜੋ ਆਪਣੇ ਸੋਸ਼ਲ ਮੀਡੀਆ ਅਕਾਉਂਟ ਦੀ ਬਦੌਲਤ ਆਪਣੇ ਪ੍ਰਸ਼ੰਸਕਾਂ ਵਿੱਚ ਹਮੇਸ਼ਾ ਐਕਟਿਵ ਰਹਿੰਦੇ ਹਨ। ਇਸ ਦੌਰਾਨ ਕਲਾਕਾਰ ਬਾਰੇ ਅਹਿਮ ਖ਼ਬਰਾਂ ਸਾਹਮਣੇ ਆਉਂਦੀਆਂ ਹਨ। ਜਿਸ ਨੇ ਸਭ ਨੂੰ ਹੈਰਾਨ ਕਰ ਦਿੱਤਾ। ਦਰਅਸਲ ਗੁਰਮਨ ਮਾਨ ਖਿਲਾਫ ਸ਼ਿਕਾਇਤ ਦਰਜ ਕਰਵਾਈ ਗਈ ਸੀ।
ਦਰਅਸਲ ਗੁਰਮਨ ਮਾਨ ਵੱਲੋਂ ਆਪਣੇ ਨਵੇਂ ਗੀਤ ਕਾਨਵੋ ਵਿੱਚ ਸ਼ਨੀ ਦੇਵ ਮਹਾਰਾਜ ਬਾਰੇ ਕੀਤੀ ਟਿੱਪਣੀ ਨੂੰ ਲੈ ਕੇ ਜਲੰਧਰ ਦੇ ਸੰਯੁਕਤ ਪੁਲਿਸ ਕਮਿਸ਼ਨਰ ਸੰਦੀਪ ਸ਼ਰਮਾ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ। ਸ਼ਨੀ ਕ੍ਰਿਪਾਲ ਮੰਦਰ ਸਮੇਤ ਸ਼ਨੀ ਦੇਵ ਮੰਦਿਰ ਦੀਆਂ ਹੋਰ ਕਮੇਟੀਆਂ ਨੇ ਗਾਇਕ ਖ਼ਿਲਾਫ਼ ਸ਼ਿਕਾਇਤਾਂ ਦਰਜ ਕਰਵਾਈਆਂ ਹਨ। ਸ਼ਿਕਾਇਤ ‘ਚ ਕਿਹਾ ਗਿਆ ਹੈ ਕਿ ਗਾਇਕ ਨੇ ਸ਼੍ਰੀ ਸ਼ਨੀ ਦੇਵ ਖਿਲਾਫ ਗਲਤ ਸ਼ਬਦ ਕਹੇ ਹਨ ਅਤੇ ਉਸ ਖਿਲਾਫ ਮਾਮਲਾ ਦਰਜ ਕੀਤਾ ਜਾਣਾ ਚਾਹੀਦਾ ਹੈ।
ਜਾਣਕਾਰੀ ਲਈ ਦੱਸ ਦੇਈਏ ਕਿ ਸ਼ਨੀ ਕਿਰਪਾਲ ਮੰਦਿਰ ਅਤੇ ਦੇਵ ਮੰਦਰ ਕਮੇਟੀਆਂ ਨੇ ਪੰਜਾਬੀ ਗਾਇਕ ਗੁਰਮਨ ਮਾਨ ਦੇ ਖਿਲਾਫ ਸ਼ਿਕਾਇਤ ਦਰਜ ਕਰਵਾ ਕੇ ਜੁਆਇੰਟ ਪੁਲਿਸ ਕਮਿਸ਼ਨਰ ਨੂੰ ਕਾਨੂੰਨੀ ਕਾਰਵਾਈ ਕਰਨ ਲਈ ਮੰਗ ਪੱਤਰ ਭੇਜਿਆ ਹੈ। ਸ਼ਨੀ ਕ੍ਰਿਪਾਲ ਮੂਰਤੀ ਮੰਦਰ ਦੇ ਮਹਾਰਾਜ ਯੀਸ਼ੂ ਜੀ ਨੇ ਕਿਹਾ ਕਿ ਪੰਜਾਬੀ ਗਾਇਕ ਗੁਰਮਨ ਮਾਨ ਨੇ ਆਪਣੇ ਨਵੇਂ ਗੀਤ ਕਾਨਵੋ ਵਿੱਚ ਸ਼੍ਰੀ ਸ਼ਨੀ ਦੇਵ ਮਹਾਰਾਜ ਬਾਰੇ ਅਸ਼ਲੀਲ ਟਿੱਪਣੀਆਂ ਕਰਦੇ ਹੋਏ ਗਲਤ ਸ਼ਬਦਾਂ ਦੀ ਵਰਤੋਂ ਕੀਤੀ ਹੈ।
ਉਨ੍ਹਾਂ ਕਿਹਾ ਕਿ ਗਾਇਕ ਗੁਰਮਨ ਮਾਨ ਨੇ ਇਸ 2 ਮਿੰਟ 59 ਸੈਕਿੰਡ ਲੰਬੇ ਗੀਤ ‘ਸ਼ਨੀ ਪੱਕਾ ਡੱਬ ਚ ਰੱਖਾਂ’ ਵਿੱਚ ਸ਼ਨੀ ਦੇਵ ਮਹਾਰਾਜ ਬਾਰੇ ਗਲਤ ਸ਼ਬਦਾਵਲੀ ਦੀ ਵਰਤੋਂ ਕੀਤੀ ਹੈ। ਪੰਜਾਬੀ ਗਾਇਕ ਦੇ ਇਸ ਗੀਤ ਨੇ ਹਿੰਦੂ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਕਈ ਗਾਇਕ ਹਿੰਦੂ ਧਾਰਮਿਕ ਦੇਵੀ-ਦੇਵਤਿਆਂ ਅਤੇ ਹੋਰ ਧਾਰਮਿਕ ਫਿਰਕਿਆਂ ਦੇ ਗੁਰੂਆਂ ਬਾਰੇ ਗਲਤ ਸ਼ਬਦਾਵਲੀ ਵਰਤ ਰਹੇ ਹਨ, ਜਿਨ੍ਹਾਂ ਖ਼ਿਲਾਫ਼ ਕਾਨੂੰਨ ਬਣਾ ਕੇ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੁਲਿਸ ਕਮਿਸ਼ਨਰ ਸੰਦੀਪ ਸ਼ਰਮਾ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ, ਗਾਇਕ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਉਸ ਦੇ ਗੀਤ ਨੂੰ ਜਲਦੀ ਤੋਂ ਜਲਦੀ ਹਟਾਇਆ ਜਾਵੇ।

















































