ਸਿੱਧੂ ਮੂਸੇਵਾਲੇ ਦੇ ਕਤਲ ਕੇਸ ਦਾ ਮੁੱਖ ਸਾਜ਼ਿਸ਼ਕਰਤਾ ਦੇ ਸਚਿਨ ਬਿਸ਼ਨੋਈ ਖਿਲਾਫ ਹੋਈ SIT ਦੀ ਚਾਰਟਸ਼ੀਟ ਦਾਇਰ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੀ ਜਾਂਚ ਕਰ ਰਹੀ ਪੰਜਾਬ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਮੁੱਖ ਸਾਜ਼ਿਸ਼ਕਰਤਾ ਗੈਂਗਸਟਰ ਸਚਿਨ ਥਾਪਨ ਉਰਫ਼ ਸਚਿਨ ਬਿਸ਼ਨੋਈ ਖ਼ਿਲਾਫ਼ ਮਾਨਸਾ ਦੀ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੈ।

ਚੀਫ਼ ਜਸਟਿਸ ਮਾਨਸਾ ਦੀ ਅਦਾਲਤ ਨੇ ਸਚਿਨ ਦੇ 28 ਦਸੰਬਰ ਨੂੰ ਪੇਸ਼ ਨਾ ਹੋਣ ਤੋਂ ਬਾਅਦ 10 ਜਨਵਰੀ ਨੂੰ ਪ੍ਰੋਡਕਸ਼ਨ ਆਰਡਰ ਜਾਰੀ ਕੀਤਾ।ਦੱਸਿਆ ਗਿਆ ਹੈ ਕਿ ਸਚਿਨ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੀ ਹਿਰਾਸਤ ਵਿੱਚ ਹੈ।

ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕਾ ਵਿਖੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਪੁਲੀਸ ਨੇ ਕਤਲ ਕੇਸ ਵਿੱਚ 29 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮਨਦੀਪ ਸਿੰਘ ਅਤੇ ਮਨਮੋਹਨ ਸਿੰਘ ਨੂੰ ਗੋਇੰਦਵਾਲ ਜੇਲ੍ਹ ਵਿੱਚ ਮਾਰ ਦਿੱਤਾ ਗਿਆ ਸੀ। ਅੰਮ੍ਰਿਤਸਰ ‘ਚ ਹੋਏ ਮੁਕਾਬਲੇ ‘ਚ ਦੋ ਅੱਤਵਾਦੀ ਮਨਪ੍ਰੀਤ ਸਿੰਘ ਉਰਫ਼ ਮੰਨੂ ਅਤੇ ਜਗਰੂਪ ਸਿੰਘ ਉਰਫ਼ ਰੂਪਾ ਪੁਲਿਸ ਵੱਲੋਂ ਮਾਰੇ ਗਏ ਸਨ। ਗੋਲਡੀ ਬਰਾੜ, ਅਨਮੋਲ ਬਿਸ਼ਨੋਈ ਅਤੇ ਲਿਪਿਨ ਨਹਿਰਾ ਫ਼ਰਾਰ ਹਨ। ਤਿੰਨੋਂ ਵਿਦੇਸ਼ ਵਿੱਚ ਲੁਕੇ ਦੱਸੇ ਜਾ ਰਹੇ ਹਨ। ਪਿੱਛੇ ਜਿਹੇ ਕੇਂਦਰ ਸਰਕਾਰ ਨੇ ਵੀ ਗੋਲਡੀ ਬਰਾੜ ਨੂੰ ਅੱਤਵਾਦੀ ਐਲਾਨ ਦਿੱਤਾ ਸੀ।

Leave a Comment

Your email address will not be published. Required fields are marked *

Scroll to Top