ਨਵੀਂ ਦਿੱਲੀ – ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਆਮ ਆਦਮੀ ਪਾਰਟੀ ਨੇ 19 ਜਨਵਰੀ ਨੂੰ ਹੋਣ ਵਾਲੀਆਂ ਰਾਜ ਸਭਾ ਚੋਣਾਂ ਲਈ ਤਿੰਨ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ, ਜਿਸ ਵਿੱਚ ਸਵਾਤੀ ਮਾਲੀਵਾਲ ਨੂੰ ਵੀ ਉਮੀਦਵਾਰ ਬਣਾਇਆ ਗਿਆ ਹੈ। ਰਾਜ ਸਭਾ ਲਈ ਨਾਮਜ਼ਦ ਹੋਣ ਤੋਂ ਬਾਅਦ, ਉਸਨੇ ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ।
ਜ਼ਿਕਰਯੋਗ ਹੈ ਕਿ 2015 ‘ਚ ਦਿੱਲੀ ‘ਚ ਕੇਜਰੀਵਾਲ ਸਰਕਾਰ ਬਣਨ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਮਹਿਲਾ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ। ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵਜੋਂ, ਸਵਾਤੀ ਮਾਲੀਵਾਲ ਰਾਜਧਾਨੀ ਵਿੱਚ ਲੜਕੀਆਂ ਅਤੇ ਔਰਤਾਂ ਦੀ ਸੁਰੱਖਿਆ ਨਾਲ ਜੁੜੇ ਮੁੱਦਿਆਂ ਨੂੰ ਉਠਾਉਣ ਲਈ ਸਰਗਰਮ ਰਹੀ ਹੈ।

















































