ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ 26 ਜਨਵਰੀ, 2024 ਨੂੰ ਗਣਤੰਤਰ ਦਿਵਸ ਮੌਕੇ ਰੂਪਨਗਰ ਵਿੱਚ ਕੌਮੀ ਝੰਡਾ ਲਹਿਰਾਉਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਪਹਿਲਾਂ ਦੀ ਸ਼ਡਿਊਲ ਵਿੱਚ ਕੀਤੇ ਗਏ ਬਦਲਾਅ ਅਨੁਸਾਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਗਣਤੰਤਰ ਦਿਵਸ ਮੌਕੇ ਬਠਿੰਡਾ ਦੀ ਬਜਾਏ ਰੂਪਨਗਰ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।
ਬੁਲਾਰੇ ਅਨੁਸਾਰ ਸੋਧੇ ਪ੍ਰੋਗਰਾਮ ਅਨੁਸਾਰ ਊਰਜਾ ਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ. ਹਰਭਜਨ ਸਿੰਘ ਈ.ਟੀ.ਓ. ਰੂਪਨਗਰ ਦੀ ਥਾਂ ਹੁਣ ਬਠਿੰਡਾ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਖਬਰ ਆ ਰਹੀ ਸਾਹਮਣੇ।

















































