ਪੰਜਾਬੀ ਗਾਇਕ ਸਤਵਿੰਦਰ ਬੁੱਗਾ ਅਤੇ ਉਸ ਦੇ ਭਰਾ ਦਵਿੰਦਰ ਭੋਲਾ ਵਿਚਾਲੇ ਜ਼ਮੀਨੀ ਵਿਵਾਦ ਨੂੰ ਲੈ ਕੇ ਕਾਫੀ ਸਮੇਂ ਤੋਂ ਝਗੜਾ ਚੱਲ ਰਿਹਾ ਸੀ, ਜਿਸ ਦੀ ਸੋਸ਼ਲ ਮੀਡੀਆ ‘ਤੇ ਵੀ ਕਾਫੀ ਚਰਚਾ ਹੋ ਰਹੀ ਸੀ ਅਤੇ ਹੁਣ ਇਸ ਮਾਮਲੇ ‘ਚ ਨਵਾਂ ਮੋੜ ਆਇਆ ਹੈ। ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦੇ ਹੋਏ ਮਸ਼ਹੂਰ ਪੰਜਾਬੀ ਗਾਇਕ ਸਤਵਿੰਦਰ ਬੁੱਗਾ ਅਤੇ ਉਸਦੇ ਸਾਥੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਧਿਆਨ ਯੋਗ ਹੈ ਕਿ ਬੁੱਗੇ ਵਿਰੁੱਧ ਇਹ ਕੇਸ ਉਸ ਦੇ ਸੌਤੇਲੇ ਭਰਾ 60 ਸਾਲਾ ਦਵਿੰਦਰ ਸਿੰਘ ਭੋਲਾ ਦੀ ਪਟੀਸ਼ਨ ‘ਤੇ ਦਾਇਰ ਕੀਤਾ ਗਿਆ ਸੀ, ਜਿਸ ਦੀ ਪਤਨੀ ਅਤੇ ਬੁੱਗਾ ਦੀ ਭਰਜਾਈ ਅਮਰਜੀਤ ਕੌਰ ਦੀ 23 ਦਸੰਬਰ ਨੂੰ ਮੌਤ ਹੋ ਗਈ ਸੀ। ਅਮਰਜੀਤ ਕੌਰ ਦਾ ਸਸਕਾਰ ਬਾਅਦ ਵਿੱਚ ਕੀਤਾ ਗਿਆ।
ਜਾਣਕਾਰੀ ਦਿੰਦਿਆਂ ਡੀ.ਐਸ.ਪੀ ਬਸੀ ਪਠਾਣਾ ਮੋਹਿਤ ਸਿੰਗਲਾ ਨੇ ਦੱਸਿਆ ਕਿ ਪੋਸਟਮਾਰਟਮ ਦੀ ਰਿਪੋਰਟ ਅਨੁਸਾਰ ਥਾਣਾ ਬਡਾਲੀ ਆਲਾ ਸਿੰਘ ਵਿਖੇ ਪੁਲਿਸ ਨੇ ਸਤਵਿੰਦਰ ਬੁੱਗਾ ਅਤੇ ਦੋ ਹੋਰਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ, ਦੂਜੇ ਪਾਸੇ ਸਤਵਿੰਦਰ ਬੁੱਗਾ ਖਿਲਾਫ ਵੀ ਮਾਮਲਾ ਦਰਜ ਕਰ ਲਿਆ ਹੈ। ਉਸਦੇ ਦੋ ਭਰਾ ਉਸ ਨੂੰ ਮਾਰਨ ਦੀ ਕੋਸ਼ਿਸ਼ ਕਰਨ ਰਹੇ ਸੀ, ਜਿਸ ਦੀ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

















































