ਬਠਿੰਡਾ ਦੇ ਪਿੰਡ ਮਹਿਰਾਜ ਪਹੁੰਚੇ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਮੈਂ ਸੱਚ ਦੇ ਰਾਹ ‘ਤੇ ਚੱਲ ਰਿਹਾ ਹਾਂ।ਸਿੱਧੂ ਨੇ ਕਿਹਾ ਕਿ ਉਹ ਮੇਰੇ ਖਿਲਾਫ ਬਿਆਨਬਾਜ਼ੀ ਕਰਕੇ ਕਈ ਮੈਨੂੰ ਬੁਰਾ ਭਲਾ ਬੋਲ ਰਹੇ ਹਨ ਪਰ ਇਸ ਦਾ ਪੰਜਾਬ ਦੇ ਲੋਕਾਂ ਦੀ ਭਲਾਈ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।
ਇਸ ਮੌਕੇ ਸਿੱਧੂ ਨੇ ਕਿਹਾ ਕਿ ਭਾਵੇਂ ਉਨ੍ਹਾਂ ਨੇ ਕਈ ਸਰਕਾਰਾਂ ਬਣਾਉਣ ਵਿੱਚ ਮਦਦ ਕੀਤੀ ਹੈ ਪਰ ਮੈੰ ਦੇਖਿਆ ਕਿ ਇਨ੍ਹਾਂ ਵੱਲੋਂ ਲੁਭਾਉਣੇ ਲਾਲਚ ਦਿੱਤੇ ਜਾਂਦੇ ਹਨ ਤੇ ਝੂਠ ਬੋਲਿਆ ਜਾਂਦਾ ਹੈ। ਇਸ ਮੌਕੇ ਸਿੱਧੂ ਨੇ ਨਾ ਸਿਰਫ਼ ਵਿਰੋਧੀ ਪਾਰਟੀਆਂ ਸਗੋਂ ਆਪਣੀ ਪਾਰਟੀ ਦੀ ਵੀ ਆਲੋਚਨਾ ਕੀਤੀ। ਸਿੱਧੂ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਅਤੇ ਕਾਂਗਰਸ ਸਰਕਾਰ ਨੇ ਪੰਜਾਬ ਨੂੰ ਲੁੱਟਿਆ ਹੈ। ਹੁਣ ਇਸ ਨਾਲ ਕੋਈ ਫਰਕ ਨਹੀਂ ਪੈਂਦਾ ਕਿ ਇਸ ਸਰਕਾਰ ਨੇ ਕਿਹੜੀਆਂ ਨੀਤੀਆਂ ਲਾਗੂ ਕੀਤੀਆਂ, ਉਨ੍ਹਾਂ ਨੀਤੀਆਂ ਤਹਿਤ ਹੀ ਮਾਫੀਆ ਪੈਦਾ ਹੋਇਆ।
ਅਕਾਲੀ ਦਲ ਨੂੰ ਪਹਿਲਾਂ ਆਪਣੇ ਆਪ ਨੂੰ ਬਚਾਉਣਾ ਪਵੇਗਾ
ਨਵਜੋਤ ਸਿੱਧੂ ਨੇ ਕਿਹਾ ਕਿ ਅਕਾਲੀ ਦਲ ਪੰਜਾਬ ਬਚਾਓ ਯਾਤਰਾ ਸ਼ੁਰੂ ਕਰ ਰਿਹਾ ਹੈ ਪਰ ਮੈਂ ਸਿਰਫ ਇਹ ਕਹਿਣਾ ਚਾਹੁੰਦਾ ਹਾਂ ਕਿ ਅਕਾਲੀ ਦਲ ਪਹਿਲਾਂ ਆਪਣੇ ਆਪ ਨੂੰ ਬਚਾ ਲਵੇ। ਇਸ ਮੌਕੇ ਉਨ੍ਹਾਂ ਪੰਜਾਬ ਅਸੈਂਬਲੀ ਵਿੱਚ ਹੋਏ ਹੰਗਾਮੇ ਬਾਰੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਕਾਂਗਰਸ ਵਿੱਚ ਸਭ ਕੁਝ ਠੀਕ-ਠਾਕ ਹੈ।

















































