ਕਾਂਗਰਸ ਲੋਕ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ: ਰਜਿੰਦਰ ਸਿੰਘ

ਐਸ.ਐਸ.ਪੀ.ਰਿਟਾ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਰਜਿੰਦਰ ਸਿੰਘ ਨੇ ਕਿਹਾ ਹੈ ਕਿ ਕਾਂਗਰਸ ਪਾਰਟੀ ਦੇ ਵਰਕਰ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹਨ ਤੇ ਪਾਰਟੀ ਪੰਜਾਬ ਦੀਆਂ ਸਾਰੀਆਂ ਸੀਟਾਂ ‘ਤੇ ਸ਼ਾਨਦਾਰ ਜਿੱਤ ਹਾਸਲ ਕਰੇਗੀ। ਕਾਂਗਰਸੀ ਆਗੂ ਰਜਿੰਦਰ ਸਿੰਘ ਨੇ ਪਿੰਡ ਐਮਕਾਜੀ ਵਿਖੇ ਜ਼ਿਲ੍ਹਾ ਕਾਂਗਰਸ ਦੇ ਉਪ ਪ੍ਰਧਾਨ ਸੁਰਿੰਦਰ ਸਿੰਘ ਦੇ ਗ੍ਰਹਿ ਵਿਖੇ ਪਾਰਟੀ ਵਰਕਰਾਂ ਨਾਲ ਮੁਲਾਕਾਤ ਕੀਤੀ।

ਸੁੱਚਾ ਰਾਮ ਸਾਬਕਾ ਸਰਪੰਚ, ਹਰਮੇਲ ਸਿੰਘ, ਪਿੰਡ ਦੋਦੇ ਦੇ ਸਾਬਕਾ ਪ੍ਰਭਜੀਤ ਸਿੰਘ, ਸਾਬਕਾ ਪੰਚ, ਗੁਰਦੇਵ ਸਿੰਘ, ਕੁਲਵਿੰਦਰ ਸਿੰਘ ਰਹੀਮਪੁਰ, ਹਰਵਿੰਦਰ ਸਿੰਘ ਚਕਰਾਲਾ ਸਾਬਕਾ ਕਮੇਟੀ ਮੈਂਬਰ ਜਸਵੰਤ ਸਿੰਘ ਨੇ ਰਾਜਿੰਦਰ ਸਿੰਘ ਦਾ ਸਵਾਗਤ ਕੀਤਾ ਤੇ ਸਨਮਾਨਿਤ ਕੀਤਾ ਤੇ ਕਿਹਾ ਕਿ ਉਹ ਆਪਣੇ ਇਲਾਕੇ ਤੋਂ ਕਾਂਗਰਸ ਪਾਰਟੀ ਨੂੰ ਵਿਰੋਧੀ ਪਾਰਟੀਆਂ ਦੇ ਮੁਕਾਬਲੇ ਸਭ ਤੋਂ ਵੱਡੀ ਲੀਡ ਦਿਵਾਉਣਗੇ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਕੰਮ ਕਰਨਗੇ।

Leave a Comment

Your email address will not be published. Required fields are marked *

Scroll to Top