ਟਾਂਡਾ ਪੁਲਿਸ ਵਲੋ ਗੁਰਦੁਆਰਾ ਸਾਹਿਬ ਵਿਚੋ ਗੋਲਕ ਚੋਰੀ ਕਰਨ ਵਾਲੇ ਦੋ ਗ੍ਰਿਫਤਾਰ

ਮਾਨਯੋਗ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਸ਼੍ਰੀ ਸੁਰੇਦਰ ਲਾਂਬਾ IPS ਜੀ ਨੇ ਦੱਸਿਆ ਕਿ ਜਿਲੇ ਅੰਦਰ ਮਾੜੇ ਅੰਨਸਰਾ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਸੀ। ਜਿਸ ਤਹਿਤ ਸ੍ਰੀ ਸਰਬਜੀਤ ਸਿੰਘ ਬਾਹੀਆ SP (INV) ਹੁਸ਼ਿਆਰਪੁਰ, ਸ਼੍ਰੀ ਕੁਲਵੰਤ ਸਿੰਘ ਡੀ.ਐਸ.ਪੀ ਸਬ ਡਵੀਜਨ ਟਾਂਡਾ ਅਤੇ ਇੰਸਪੈਕਟਰ ਉਕਾਂਰ ਸਿੰਘ ਬਰਾੜ ਮੁੱਖ ਅਫਸਰ ਥਾਣਾ ਟਾਂਡਾ ਦੀ ਅਗਵਾਈ ਵਿਚ ਥਾਣਾ ਟਾਂਡਾ ਦੇ ਅਧੀਨ ਆਉਦੇ ਏਰੀਆ ਵਿਚ ਮਾੜੇ ਅਨਸਰਾ ਨੂੰ ਗ੍ਰਿਫਤਾਰ ਕਰਨ ਲਈ ਸੋਰਸ ਲਗਾ ਕੇ, ਉਪਰਾਲੇ ਕੀਤੇ ਜਾ ਰਹੇ ਸਨ ।ਜਿਸ ਦੋਰਾਨ ਟਾਂਡਾ ਪੁਲਿਸ ਪਾਰਟੀ ਨੂੰ ਉਸ ਸਮੇ ਵੱਡੀ ਸਫਲਤਾ ਹਾਸਲ ਹੋਈ ਜਦੋ ਪੁਲਿਸ ਪਾਰਟੀ ਵਲੋ ਥਾਣਾ ਟਾਂਡਾ ਅਧੀਨ ਆਉਦੇ ਪਿੰਡ •ਕੰਧਾਲਾ ਸੇਖਾ ਤੋ ਮਿਤੀ 11/12-11-2023 ਦੀ ਦਰਮਿਆਨੀ ਰਾਤ ਨੂੰ ਪਿੰਡ ਦੇ ਗੁਰੂਦੁਆਰਾ ਸਾਹਿਬ ਵਿਚੋ ਅਤੇ ਮਿਤੀ 24/25-11-2023 ਦੀ ਦਰਮਿਆਨੀ ਰਾਤ ਨੂੰ ਪਿੰਡ ਸੋਹੀਆ ਦੇ ਗੁਰੁਦਆਰਾ ਵਿਚੋ ਗੋਲਕ ਚੋਰੀ ਕਰਨ ਵਾਲੇ ਦੋਨਾ ਦੋਸ਼ੀਆਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਦੋਸੀਆ ਪਾਸੋ ਚੋਰੀ ਕੀਤੀ ਗੋਲਕ ਬ੍ਰਾਮਦ ਕੀਤੀ ਗਈ ਹੈ ਦੋਸ਼ੀਆ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਰਡ ਹਾਸਲ ਕਰਕੇ ਹੋਰ ਵੀ ਸਖਤੀ ਨਾਲ ਪੁੱਛ ਗਿੱਛ ਕੀਤੀ ਜਾ ਰਹੀ ਹੈ ।

Leave a Comment

Your email address will not be published. Required fields are marked *

Scroll to Top