ਜਲੰਧਰ ਵਿੱਚ ਸਵੇਰੇ ਪੁਲਿਸ ਅਤੇ ਲੋਰੈਂਸ ਬਿਸ਼ਨੋਈ ਗੈਂਗ ਭਿੜੇ, 2 ਦਾ ਹੋਇਆ ਐਨਕਾਊਂਟਰ

ਜਲੰਧਰ – ਜਲੰਧਰ ਦੇ ਕਮਿਸ਼ਨਰੇਟ ਪੁਲਸ ਅਤੇ ਗੈਂਗਸਟਰਾਂ ਵਿਚਾਲੇ ਅੱਜ ਸਵੇਰੇ ਜ਼ਬਰਦਸਤ ਲੜਾਈ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਜਲੰਧਰ ਦੇ ਕਮਿਸ਼ਨਰੇਟ ਪੁਲਸ ਅਤੇ ਲਾਰੈਂਸ ਬਿਸ਼ਨਵੀ ਗੈਂਗ ਵਿਚਾਲੇ ਜ਼ਬਰਦਸਤ ਗੋਲੀਬਾਰੀ ਹੋਈ। ਇਸ ਮੁਕਾਬਲੇ ਤੋਂ ਬਾਅਦ ਪੁਲਿਸ ਨੇ ਗੈਂਗ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕਰ ਲਿਆ। ਜਲੰਧਰ ਦੇ ਐਸਪੀ ਸਵਪਨ ਸ਼ਰਮਾ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਗਰੋਹ ਦੇ ਦੋ ਮੈਂਬਰ ਗੰਭੀਰ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਦਾਖ਼ਲ ਕਰਵਾਇਆ ਗਿਆ।

ਪੁਲਿਸ ਸੂਤਰਾਂ ਨੇ ਦੱਸਿਆ ਕਿ ਦੋਵੇਂ ਗਰੋਹ ਕਤਲ, ਸੁਪਾਰੀ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਸਨ। ਇਸ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਐਸਪੀ ਸਵਪਨ ਸ਼ਰਮਾ ਨੇ ਦੱਸਿਆ ਕਿ ਦੋਵੇਂ ਗਰੋਹ ਕਈ ਗੰਭੀਰ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਸਨ। ਜਦੋਂ ਪੁਲਿਸ ਨੇ ਉਨ੍ਹਾਂ ਨੂੰ ਘੇਰ ਲਿਆ, ਤਾਂ ਇਹਨਾ ਗੋਲੀਆਂ ਚਲਾਈਆਂ ਅਤੇ ਬਾਅਦ ਵਿੱਚ ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਦੋਵੇਂ ਮੁਲਜ਼ਮ ਜ਼ਖਮੀ ਹੋ ਗਏ।

Leave a Comment

Your email address will not be published. Required fields are marked *

Scroll to Top