ਰਾਮ ਰਹੀਮ ਨੂੰ ਪੈਰੋਲ ਮਿਲਣ ਤੋਂ ਬਾਅਦ ਸਿੱਖ ਤਾਲਮੇਲ ਕਮੇਟੀ ਦਾ ਆਇਆ ਵੱਡਾ ਬਿਆਨ

ਜਿਸ ਭਾਰਤ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਸਿੱਖਾਂ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ, ਫਾਂਸੀ ਦੇ ਰੱਸੇ ਚੁੰਮੇ, ਕਾਲੇ ਪਾਣੀ ਦੀਆਂ ਜੇਲ੍ਹਾਂ ਵਿੱਚ ਬੰਦ ਰਹੇ, ਉਸ ਦੇਸ਼ ਵਿਚ ਕੌਮ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ ਅਤੇ ਦੂਜੇ ਦਰਜੇ ਦੇ ਨਾਗਰਿਕ ਨਾਲੋਂ ਵੀ ਭੈੜਾ ਸਲੂਕ ਕੀਤਾ ਜਾ ਰਿਹਾ ਹੈ।

ਉਕਤ ਵਿਚਾਰ ਸਿੱਖ ਤਾਲਮੇਲ ਕਮੇਟੀ ਦੇ ਆਗੂ ਹਰਪਾਲ ਸਿੰਘ ਚੱਢਾ, ਹਰਪ੍ਰੀਤ ਸਿੰਘ ਨੀਟੂ, ਤਜਿੰਦਰ ਸਿੰਘ ਪ੍ਰਦੇਸੀ, ਹਰਜੋਤ ਸਿੰਘ ਲੱਕੀ, ਆਦਿ ਸਾਂਝੇ ਬਿਆਨ ਵਿੱਚ ਪ੍ਰਗਟ ਕਰਦਿਆਂ ਕਿਹਾ ਕਿ ਪਿਛਲੇ 32ਮਹੀਨਿਆ ਤੋਂ ਡੇਰਾ ਸਿਰਸਾ ਮੁਖੀ ਜਬਰ-ਜਨਾਹ ਤੇ ਕਤਲ ਦੇ ਦੋਸ਼ਾਂ ਵਿੱਚ ਜੇਲ੍ਹ ਵਿਚ ਬੰਦ ਹੈ, ਇਹ ਨੂੰ ਵਾਰ -ਵਾਰ ਪੈਰੋਲ ਦੇ ਕੇ ਸਿੱਖਾ ਨੂੰ ਦੇਸ਼ ਵਿਚ ਬੇਗਾਨਗੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ।

ਹੁਣ ਤਕ 9 ਵਾਰ ਪੈਰੋਲ ਮਿਲ ਚੁੱਕੀ ਹੈ, ਜਦਕਿ ਪਿਛਲੇ 32-32 ਸਾਲਾਂ ਤੋਂ ਜੇਲ੍ਹਾਂ ਵਿੱਚ ਬੰਦ ਸਿੰਘਾਂ ਨੂੰ ਕਦੀ ਪੈਰੋਲ ਨਹੀਂ ਦਿੱਤੀ ਗਈ, ਇਸ ਤੋਂ ਹੋਰ ਬੇਇਨਸਾਫ਼ੀ ਕੀ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਪੋ੍. ਦਵਿੰਦਰਪਾਲ ਸਿੰਘ ਭੁੱਲਰ ਜੋ ਕਿ ਪਿਛਲੇ ਕਾਫ਼ੀ ਸਮੇਂ ਤੋਂ ਬਿਮਾਰ ਹਨ, ਵੀ ਨਹੀਂ ਛੱਡਿਆ ਜਾ ਰਿਹਾ, ਇਹ ਸਭ ਵਰਤਾਰੇ ਸਿਖਾਂ ਵਿਚ ਬੇਗਾਨਗੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰ ਰਹੇ ਹਨ।

ਉਨ੍ਹਾਂ ਸਿੱਖ ਕੌਮ ਦੀ ਸਮੁੱਚੀ ਲੀਡਰਸ਼ਿਪ ਨੂੰ ਅਪੀਲ ਕੀਤੀ ਕਿ ਦਿੱਲੀ ਵੱਲ ਝੁਕਣ ਦੀ ਬਜਾਏ ਸ੍ਰੀ ਅਕਾਲ ਤਖ਼ਤ ਦੀ ਛਤਰ ਛਾਇਆ ਹੇਠ ਇਕਜੁੱਟ ਹੋ ਕੇ ਰਹਿਣਾ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸਿੱਖ ਕੌਮ ਦੀ ਅਗਵਾਈ ਕਰਦਿਆਂ ਸਖ਼ਤ ਸੰਘਰਸ਼ ਦਾ ਐਲਾਨ ਕਰਨਾ ਚਾਹੀਦਾ ਹੈ।ਇਸ ਮੌਕੇ ਮਨਵਿੰਦਰ ਸਿੰਘ ਭਾਟੀਆ, ਹਰਪ੍ਰੀਤ ਸਿੰਘ ਸੋਨੂੰ ਤੇ ਜਤਿੰਦਰ ਸਾਹਨੀ ਵੀ ਮੌਜੂਦ ਸਨ।

Leave a Comment

Your email address will not be published. Required fields are marked *

Scroll to Top