ਬੇਅਦਬੀ ਮਾਮਲੇ ਵਿੱਚ ਮੁਅੱਤਲ ਹੋਏ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਵੀ ਵੱਡੀ ਰਾਹਤ ਮਿਲੀ ਹੈ। ਪਟੀਸ਼ਨ ‘ਤੇ ਸੁਣਵਾਈ ਤੋਂ ਬਾਅਦ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ 15 ਦਿਨਾਂ ਦੇ ਅੰਦਰ ਆਈਜੀ ਪਰਮਰਾਜ ਉਮਰਾਨੰਗਲ ਨੂੰ ਬਹਾਲ ਕਰਨ ਦੇ ਨਿਰਦੇਸ਼ ਦਿੱਤੇ ਹਨ।
ਜ਼ਿਕਰਯੋਗ ਹੈ ਕਿ ਕਾਂਗਰਸ ਸਰਕਾਰ ਅਤੇ ਆਮ ਆਦਮੀ ਸਰਕਾਰ ਨੇ ਸਿਆਸੀ ਖਾਹਿਸ਼ਾਂ ਕਾਰਨ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਪੰਜ ਸਾਲ ਲਈ ਮੁਅੱਤਲ ਕਰ ਦਿੱਤਾ ਸੀ, ਜਦਕਿ ਕਾਨੂੰਨ ਮੁਤਾਬਕ ਕਿਸੇ ਵੀ ਆਈਪੀਐਸ ਅਧਿਕਾਰੀ ਨੂੰ 90 ਦਿਨਾਂ ਤੋਂ ਵੱਧ ਸਸਪੈਂਡ ਨਹੀਂ ਕੀਤਾ ਜਾ ਸਕਦਾ।

















































