ਕੋਟਦੁੱਨਾ ਵਿਖੇ ਭਾਨਾ ਸਿੱਧੂ ਦੀ ਰਿਹਾਈ ਲਈ 12 ਫ਼ਰਵਰੀ ਨੂੰ ਵੱਡਾ ਇਕੱਠ ਕਰਨ ਦਾ ਕੀਤਾ ਐਲਾਨ

12 ਫ਼ਰਵਰੀ ਨੂੰ ਪਿੰਡ ਕੋਟਦੁੱਨਾ ਜ਼ਿਲ੍ਹਾ ਬਰਨਾਲਾ ਵਿਖੇ ਵੱਡਾ ਇਕੱਠ ਕਰਕੇ ਭਾਨਾ ਸਿੱਧੂ ਦੀ ਰਿਹਾਈ ਲਈ ਅਗਲਾ ਸੰਘਰਸ਼ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਲੱਖਾਂ ਸਿਧਾਨਾ ਅਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾਈ ਆਗੂ ਕਾਕਾ ਸਿੰਘ ਕੋਟੜਾ ਆਦਿ ਆਗੂਆਂ ਨੇ 12ਫਰਵਰੀ ਨੂੰ ਪਿੰਡ ਕੋਟਦੁੱਨਾ ਦੀ ਅਨਾਜ ਮੰਡੀ ਵਿੱਚ ਵੱਡੀ ਗਿਣਤੀ ਵਿਚ ਪੰਜਾਬ ਵਾਸੀਆਂ ਨੂੰ ਪਹੁੰਚਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਭਾਨਾ ਸਿੱਧੂ ਨੂੰ 10 ਫ਼ਰਵਰੀ ਨੂੰ ਜੇਲ੍ਹ ਵਿਚੋ ਰਿਹਾਅ ਕਰਨ ਦਾ ਜਥੇਬੰਦੀਆਂ ਤੇ ਸੰਘਰਸ਼ ਕਰ ਰਹੇ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ, ਪੰਜਾਬ ਸਰਕਾਰ ਨੇ ਭਾਨਾ ਸਿੱਧੂ ਨੂੰ ਰਿਹਾਅ ਨਹੀਂ ਕੀਤਾ। ਮੰਡੀ ਕੋਟ ਦੋਨਾਂ ਵਿਖੇ ਇੱਕਠ ਕਰਕੇ ਤਿੱਖਾ ਸੰਘਰਸ਼ ਕਰਕੇ ਭਾਨਾ ਸਿੱਧੂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਜਾਵੇਗੀ।

Leave a Comment

Your email address will not be published. Required fields are marked *

Scroll to Top