ਵੱਡੀ ਖ਼ਬਰ:ਜਲਦ ਮਿਲ ਸਕਦੀ ਹੈ, ਪੰਜਾਬ ਦੇ ਅਧਿਆਪਕਾਂ ਨੂੰ ਵੱਡੀ ਖੁਸ਼ਖਬਰੀ

ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ‘ਚ ਕੰਮ ਕਰਦੇ ਅਧਿਆਪਕ ਅਤੇ ਸੇਵਾ ਮੁਕਤ ਪੈਨਸ਼ਨਾਂ ਨੂੰ ਛੇਵੇਂ ਤਨਖਾਹ ਕਮਿਸ਼ਨ ਦਾ ਲਾਭ ਜਲਦ ਮਿਲੇਗਾ। ਪੰਜਾਬ ਸਟੇਟ ਏਡਿਡ ਸਕੂਲ ਅਧਿਆਪਕ ਅਤੇ ਕਰਮਚਾਰੀ ਯੂਨੀਅਨ ਪੰਜਾਬ ਦੀ ਅਹਿਮ ਮੀਟਿੰਗ ਚ ਦਿੱਤਾ,ਜੋ ਮਿੰਨੀ ਸਕੱਤਰੇਤ ਚੰਡੀਗੜ੍ਹ ਵਿਖੇ ਹੋਈ।

ਮੀਟਿੰਗ ਚ ਸਿੱਖਿਆ ਸਕੱਤਰ ਨੇ ਛੇਵਾਂ ਤਨਖਾਹ ਕਮਿਸ਼ਨ ਜਲਦ ਲਾਗੂ ਕਰਨ ਦਾ ਭਰੋਸਾ ਦਿੱਤਾ, ਕਿਉਂਕਿ ਵਿੱਤ ਮੰਤਰੀ ਵੱਲੋਂ ਪਹਿਲਾਂ ਹੀ ਸਿਧਾਂਤਕ ਤੌਰ ‘ਤੇ ਇਸ ਸਬੰਧੀ ਸਹਿਮਤੀ ਦੇ ਦਿੱਤੀ ਗਈ ਹੈ। ਸਕੂਲਾ ਚ ਕੰਮ ਕਰਦੇ ਸੀ ਐਂਡ ਵੀ ਕੇਡਰ ਦੇ ਅਧਿਆਪਕਾਂ ਦੀ ਦਸੰਬਰ 2023 ਤੱਕ ਰੁਕੀ ਤਨਖਾਹ ਨੂੰ 4400ਰੁ ਗਰੇਡ ਪਲੇਅ ਨਾਲ ਜਾਰੀ ਕਰਨ ਦੇ ਆਦੇਸ਼ ਵੀ ਦਿੱਤੇ ਗਏ ਹਨ।

ਏਡਿਡ ਸਕੂਲਾਂ ਦੇ ਅਧਿਆਪਕਾਂ ਦੀ ਤਬਾਦਲਾ ਨੀਤੀ ਬਾਰੇ ਵੀ ਵਿਚਾਰ ਵਟਾਂਦਰਾ ਹੋਇਆ। ਇਸ ਸਬੰਧੀ ਸਿੱਖਿਆ ਮੰਤਰੀ ਨਾਲ ਗੱਲਬਾਤ ਕਰਨ ਦਾ ਭਰੋਸਾ ਦਿੱਤਾ, ਜਦਕਿ ਏਡਿਡ ਸਕੂਲਾਂ ਚ ਪੜਦੇ ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਦੇਣ ਸੀ,ਪੀ, ਐਫ਼, ਦੇ ਪੋਸਟ ਆਡਿਟ ਇਤਰਾਜ਼ਾਂ ਤੇ ਹੋਰ ਬਾਰੇ ਆਦੇਸ਼ ਜਾਰੀ ਕੀਤੇ ਗਏ ਹਨ।

Leave a Comment

Your email address will not be published. Required fields are marked *

Scroll to Top