ਪੰਜਾਬ ਦੋਆਬਾ ਵਲੋਂ 22 ਫ਼ਰਵਰੀ ਨੂੰ ਪੰਜਾਬ ਭਰ ਦੇ ਪੈਟਰੋਲ ਪੰਪ ਬੰਦ ਰੱਖਣ ਦਾ ਫੈਸਲਾ ਲਿਆ ਗਿਆ ਸੀ। ਹਿੰਦੋਸਤਾਨ ਪੈਟਰੋਲੀਅਮ ਆਲਾ ਅਧਿਕਾਰੀਆਂ ਨਾਲ 22ਤਾਰੀਖ ਨੂੰ ਹੋਣ ਵਾਲੀ ਬੈਠਕ ਕਾਰਨ ਐਸੋਸੀਏਸ਼ਨ ਵੱਲੋਂ ਇਹ ਫੈਸਲਾ ਵਾਪਸ ਲੈ ਲਿਆ ਗਿਆ ਹੈ।
ਪੈਟਰੋਲੀਅਮ ਕੰਪਨੀਆਂ ਦੇ ਅਧਿਕਾਰੀਆਂ ਨੂੰ ਭਰੋਸਾ ਦੁਆਇਆ ਹੈ ਕਿ 22 ਫ਼ਰਵਰੀ ਨੂੰ ਮੁਬੰਈ ਚ ਹੋਣ ਵਾਲੀ ਬੈਠਕ ਚ ਪੈਟਰੋਲ ਪੰਪ ਡੀਲਰਾ ਨੂੰ ਵੱਡੀ ਰਾਹਤ ਦਿੱਤੀ ਜਾ ਸਕਦੀ ਹੈ।ਤੇਲ ਕੰਪਨੀਆਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਪੈਟਰੋਲੀਅਮ ਕਾਰੋਬਾਰੀਆਂ ਨੂੰ ਪੈਟਰੋਲ ਤੇ ਡੀਜ਼ਲ ਦੀ ਕੀਮਤ ਦਿੱਤੀ ਜਾਣ ਵਾਲੀ ਕਮਿਸ਼ਨ ਰਾਸ਼ੀ ਚ ਕਿਸੇ ਤਰ੍ਹਾਂ ਦਾ ਵਾਧਾ ਨਹੀਂ ਕੀਤਾ ਗਿਆ।
ਮੋਦੀ ਸਰਕਾਰ ਪੈਟਰੋਲੀਅਮ ਮੰਤਰਾਲੇ ਤੇ ਤੇਲ ਕੰਪਨੀਆਂ ਦੇ ਅਧਿਕਾਰੀਆਂ ਸਰਕਾਰ ਨੂੰ ਕਈ ਵਾਰ ਮੰਗ ਪੱਤਰ ਸੌਂਪਿਆ,ਪਰ ਕੋਈ ਸੁਣਵਾਈ ਨਹੀਂ ਹੋਈ।22 ਫ਼ਰਵਰੀ ਨੂੰ ਹੋਣ ਵਾਲੀ ਹੜਤਾਲ ਰੱਦ ਕਰ ਦਿੱਤੀ ਗਈ ਹੈ। ਪਰਮਜੀਤ ਸਿੰਘ ਦੋਆਬਾ ਨੇ ਸਾਫ਼ ਕੀਤਾ ਕਿ ਪੈਟਰੋਲੀਅਮ ਕੰਪਨੀਆਂ ਤੇ ਡੀਲਰਾ ਦਰਮਿਆਨ ਹੋਣ ਵਾਲੀ ਬੈਠਕ ਦੇ ਨਤੀਜੇ ਸਾਹਮਣੇ ਨਹੀਂ ਆਉਂਦੇ ਤਾਂ ਫਿਰ 29 ਫ਼ਰਵਰੀ ਨੂੰ ਹੜਤਾਲ ਤੇ ਜਾ ਸਕਦੇ ਹਨ।

















































