ਪਟਿਆਲਾ/ਬਠਿੰਡਾ – ਖਨੌਰੀ ਸਰਹੱਦ ਤੋਂ ਇਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਕਿਸਾਨ ਸੰਘਰਸ਼ ਵਿੱਚ ਲੜਨ ਵਾਲੇ ਕਿਸੇ ਹੋਰ ਕਿਸਾਨ ਦੇ ਜਾਨੀ ਨੁਕਸਾਨ ਹੋਣ ਦੀ ਸੂਚਨਾ ਮਿਲੀ ਹੈ। ਮ੍ਰਿਤਕ ਕਿਸਾਨ ਦੀ ਪਹਿਚਾਣ ਦਰਸ਼ਨ ਸਿੰਘ (62) ਵਾਸੀ ਬਠਿੰਡਾ ਪਿੰਡ ਗੁਨਿਆਣਾ ਵਜੋਂ ਹੋਈ ਹੈ। ਦਰਸ਼ਨ ਸਿੰਘ ਖਨੌਰੀ ਸਰਹੱਦ ‘ਤੇ ਕਿਸਾਨਾਂ ਦੇ ਅੰਦੋਲਨ ‘ਚ ਲਗਾਤਾਰ ਡਟਿਆ ਰਹਿੰਦਾ ਸੀ । ਜਿਸ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਸਿਹਤ ਵਿਗੜ ਗਈ ਅਤੇ ਉਸ ਨੂੰ ਪਟਿਆਲਾ ਦੇ ਰਾਜਿੰਦਰਾ ਸਿਹਤ ਕੇਂਦਰ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਕਿਸਾਨ ਅੰਦੋਲਨ 2.0 ਰਾਹੀਂ ਹੁਣ ਤੱਕ ਪੰਜ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਪਹਿਲਾਂ ਬਠਿੰਡਾ ਦੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ।

















































