ਪੰਜਾਬ ‘ਚ ਵੱਡੀ ਘਟਨਾ, ਆਮ ਆਦਮੀ ਪਾਰਟੀ ਦੇ ਆਗੂ ਦੀ ਗੋਲੀ ਮਾਰ ਕੇ ਹੱਤਿਆ

ਤਰੁਨਤਾਰਨ – ਹਲਕਾ ਖਡੂਰ ਸਾਹਿਬ ‘ਚ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਨਜ਼ਦੀਕੀ ਸਾਥੀ ‘ਤੇ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਉਸ ਸਮੇਂ ਵਾਪਰੀ ਜਦੋਂ ਦੋਸ਼ੀਆਂ ਨੇ ਸ੍ਰੀ ਗੋਇੰਦਵਾਰ ਸਾਹਿਬ ਨੇੜੇ ਰੇਲਵੇ ਫਾਟਕ ਬੰਦ ਹੋਣ ‘ਤੇ ਇੱਕ ਵਾਹਨ ਦਾ ਪਿੱਛਾ ਕੀਤਾ। ਇਸ ਹਮਲੇ ‘ਚ ਗੁਰਪ੍ਰੀਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਪ੍ਰਾਪਤ ਜਾਣਕਾਰੀ ਅਨੁਸਾਰ ਚੋਲਾ ਸਾਹਿਬ ਦਾ ਰਹਿਣ ਵਾਲਾ ਗੁਰਪ੍ਰੀਤ ਸਿੰਘ ਉਰਫ ਗੋਪੀ ਅੱਜ ਸਵੇਰੇ ਚੋਲਾ ਸਾਹਿਬ ਨਗਰ ਤੋਂ ਕਾਰ ਵਿੱਚ ਸਵਾਰ ਹੋ ਕੇ ਸ੍ਰੀ ਗੋਇੰਦਵਾਲ ਸਾਹਿਬ ਵੱਲ ਨੂੰ ਨਿਕਲਿਆ। ਜਦੋਂ ਗੁਰਪ੍ਰੀਤ ਸਿੰਘ ਦੀ ਕਾਰ ਫਤਿਹਾਬਾਦ ਰੇਲਵੇ ਫਾਟਕ ਨੇੜੇ ਪੁੱਜੀ ਤਾਂ ਫਾਟਕ ਬੰਦ ਸੀ। ਇਸ ਦੌਰਾਨ ਹਮਲਾਵਰ ਪਹਿਲਾਂ ਹੀ ਸਵਿਫਟ ਕਾਰ ਵਿੱਚ ਉਸਦਾ ਪਿੱਛਾ ਕਰ ਰਹੇ ਸਨ। ਉਨ੍ਹਾਂ ਗੁਰਪ੍ਰੀਤ ਸਿੰਘ ‘ਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਹਮਲੇ ‘ਚ ਗੁਰਪ੍ਰੀਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਘਟਨਾ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਸਵਰਗੀ ਗੁਰਪ੍ਰੀਤ ਸਿੰਘ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਬੇਹੱਦ ਕਰੀਬੀ ਦੱਸੇ ਜਾਂਦੇ ਹਨ। ਘਟਨਾ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਚੌਥੀ ਵੱਡੀ ਘਟਨਾ ਪਿਛਲੇ ਤਿੰਨ ਦਿਨਾਂ ਵਿੱਚ ਤਰਨਤਾਰਨ ਜ਼ਿਲ੍ਹੇ ਵਿੱਚ ਵਾਪਰੀ ਹੈ। ਇਸ ਘਟਨਾ ਨੇ ਪੁਲਿਸ ‘ਤੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ ਅਤੇ ਲੋਕ ਇਸ ਨੂੰ ਕਾਨੂੰਨ ਵਿਵਸਥਾ ਦੀ ਉਲੰਘਣਾ ਮੰਨ ਰਹੇ ਹਨ।

Leave a Comment

Your email address will not be published. Required fields are marked *

Scroll to Top