CMਕੇਜਰੀਵਾਲ ਅਤੇ CM ਭਗਵੰਤ ਮਾਨ ਅੱਜ ਜਲੰਧਰ ਦਾ ਦੌਰਾ ਕਰਨਗੇ

ਜਲੰਧਰ:-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਨੀਚਰਵਾਰ ਨੂੰ 150 ਮੁਹੱਲਾ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਨਗੇ। 2 ਮਾਰਚ ਨੂੰ ਬਾਅਦ ਦੁਪਹਿਰ ਜਲੰਧਰ ਪਹੁੰਚਣਗੇ ਤੇ ਮੁਹੱਲਾ ਕਲੀਨਿਕ ਦਾ ਉਦਘਾਟਨ ਕਰਨਗੇ। 2 ਦਿਨਾਂ ਲਈ ਕੇਜਰੀਵਾਲ ਪੰਜਾਬ ਚ ਦੌਰੇ ਤੇ ਆਏ ਰਹੇ ਹਨ। ਉਹਨਾਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਰਹਿਣਗੇ।

ਪੰਜਾਬ ਚ ਪਿਛਲੇ ਕੁਝ ਸਮੇਂ ਤੋਂ ਮੁਹੱਲਾ ਕਲੀਨਿਕ ਲਗਾਤਾਰ ਖੋਲੇ ਜਾ ਰਹੇ ਹਨ। ਕੇਜਰੀਵਾਲ ਨੇ ਸਭ ਤੋਂ ਪਹਿਲਾਂ ਦਿੱਲੀ ਚ ਮੁਹੱਲਾ ਕਲੀਨਿਕ ਸ਼ੁਰੂ ਕੀਤੇ ਸਨ। ਕੇਜਰੀਵਾਲ ਦੀ ਫੇਰੀ ਨੂੰ ਹੋਰ ਵੀ ਅਹਿਮ ਮੰਨਿਆ ਜਾ ਰਿਹਾ ਹੈ। ਇਸ ਮਹੀਨੇ ਦੇ ਦੂਜੇ ਹਫਤੇ ਆਮ ਚੋਣਾਂ ਦਾ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ।ਜੱਚਾ,ਬੱਚਾ ਹਸਪਤਾਲ ਵੀ ਲੋਕਾਂ ਨੂੰ ਸਮਰਪਿਤ ਕੀਤਾ ਸੀ।

Leave a Comment

Your email address will not be published. Required fields are marked *

Scroll to Top