ਸੰਗਰੂਰ:-ਜਿਲਾ ਪ੍ਰਧਾਨ ਨੇ ਹਰਿਆਣਾ ਸਰਕਾਰ ਵੱਲੋਂ ਖਨੌਰੀ ਅਤੇ ਸ਼ੰਬੂ ਬਾਰਡਰ ਉੱਤੇ ਕਿਸਾਨਾਂ ਉੱਤੇ ਕੀਤੇ ਅੱਤਿਆਚਾਰ ਦੀ ਨਿੰਦਾ ਕੀਤੀ ਕਿਸਾਨ ਯੂਨੀਅਨ ਦੀ ਮੀਟਿੰਗ ਜਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਦੀ ਪ੍ਰਧਾਨਗੀ ਹੇਠ ਸੰਗਰੂਰ ਵਿਖੇ ਹੋਈ। ਜਿਸ ਵਿੱਚ ਵੱਖ-ਵੱਖ ਪਿੰਡਾਂ ਤੋਂ ਕਿਸਾਨ ਸ਼ਾਮਿਲ ਹੋਏ ।ਕਿਸਾਨਾਂ ਉੱਤੇ ਕੀਤੇ ਅੱਤਿਆਚਾਰ ਦੀ ਨਿੰਦਾ ਕੀਤੀ। 14 ਮਾਰਚ ਦੀ ਮਹਾ ਪੰਚਾਇਤ ਵਿੱਚ ਜ਼ਿਲ੍ਹਾ ਸੰਗਰੂਰ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਸ਼ਾਮਿਲ ਹੋਣ ਲਈ ਸੰਗਰੂਰ ਤੋਂ 13 ਮਾਰਚ ਨੂੰ ਰੇਲਾਂ ਰਾਹੀਂ ਰਵਾਨਾ ਹੋਣਗੇ।

















































