ਵੱਡੀ ਖ਼ਬਰ, ਰਵਨੀਤ ਬਿੱਟੂ ਨੂੰ ਹਿਰਾਸਤ ਚ ਲਿਆ ਪੁਲਿਸ ਨੇ

ਲੁਧਿਆਣਾ : ਲੁਧਿਆਣਾ ਵਿਚ ਕਾਂਗਰਸ ਸਾਂਸਦ ਰਵਨੀਤ ਬਿੱਟੂ ਨੂੰ ਪੁਲਸ ਨੇ ਹਿਰਾਸਤ ਵਿਚ ਲੈ ਲਿਆ ਹੈ।ਬਿੱਟੂ ਨੇ ਐਲਾਨ ਕੀਤਾ ਸੀ ਕਿ ਉਹ ਪੰਜ ਮਾਰਚ ਨੂੰ ਗ੍ਰਿਫ਼ਤਾਰੀ ਦੇਣਗੇ, ਉਨ੍ਹਾਂ ਨੇ ਕੁੱਝ ਦਿਨ ਪਹਿਲਾਂ ਨਗਰ ਨਿਗਮ ਦੇ ਦਫਤਰ ਨੂੰ ਤਾਲ਼ਾ ਲਗਾਇਆ ਸੀ।ਜਿਸ ਤੋਂ ਬਾਅਦ ਅੱਜ ਭਾਰੀ ਗਿਣਤੀ ਵਿਚ ਉਹ ਆਪਣੇ ਸਮਰਥਕਾਂ ਨਾਲ ਡੀ. ਸੀ. ਦਫ਼ਤਰ ਦੇ ਬਾਹਰ ਆ ਗਏ। ਇਸ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਐੱਫ. ਆਈ. ਆਰ ਦਰਜ ਕੀਤੀ ਗਈ ਸੀ। ਉਨ੍ਹਾਂ ਨਾਲ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਵੀ ਮੌਜੂਦ ਸਨ। ਮਾਹੌਲ ਤਣਾਅਪੂਰਨ ਹੁੰਦਾ ਦੇਖ ਉਥੇ ਭਾਰੀ ਗਿਣਤੀ ਪੁਲਸ ਫੋਰਸ ਤਾਇਨਾਤ ਕਰ ਦਿੱਤੀ ਗਈ ਸੀ। ਇਸ ਦੌਰਾਨ ਪੁਲਸ ਨੇ ਰਵਨੀਤ ਬਿੱਟੂ ਨੂੰ ਹਿਰਾਸਤ ਵਿਚ ਲੈ ਲਿਆ।

Leave a Comment

Your email address will not be published. Required fields are marked *

Scroll to Top