ਚੰਡੀਗੜ੍ਹ:-ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ‘ਆਪ’ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਵਿੱਤੀ ਸ੍ਰੀ ਬਾਜਵਾ ਨੇ ਕਿਹਾ ਕਿ ਸੂਬਾ ਸਰਕਾਰ ਦੋ ਸਾਲ ਬਾਅਦ ਵੀ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਵਿੱਚ ਨਾਕਾਮ ਰਹੀ ਹੈ। ਵਰ੍ਹੇ 2024-25 ਦੇ ਤੀਜੇ ਬਜਟ ਨੂੰ ਪੂਰੀ ਤਰ੍ਹਾਂ ਅਸਫਲ ਅਤੇ ਅਵਿਸ਼ਵਾਸਯੋਗ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਕਰਜ਼ਾ ਘਟਾਉਣ ਦਾ ਦਾਅਵਾ ਕਰਦੀ ਸੀ, ਪਰ ਪੰਜਾਬ ਸਿਰ ਕਰਜ਼ਾ ਲਗਾਤਾਰ ਵਧਦਾ ਜਾ ਰਿਹਾ ਹੈ। ‘ਆਪ’ ਸਰਕਾਰ ਨੇ ਜਨਵਰੀ 2024 ਦੇ ਅੰਤ ਤੱਕ 60,000 ਕਰੋੜ ਰੁਪਏ ਦਾ ਨਵਾਂ ਕਰਜ਼ਾ ਲਿਆ ਸੀ। ਇਸ ਤੋਂ ਇਲਾਵਾ ਫਰਵਰੀ ਤੇ ਮਾਰਚ ’ਚ ’ਆਪ’ ਨੇ 7000 ਕਰੋੜ ਰੁਪਏ ਦਾ ਕਰਜ਼ਾ ਲਿਆ ਸੀ। 2500 ਰੁਪਏ ਬਜ਼ੁਰਗਾਂ ਨੂੰ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਸੀ।

















































