ਸ੍ਰੀ ਅਨੰਦਪੁਰ ਸਾਹਿਬ ਜੀ ਨੂੰ ਲੈ ਕੇ ਅਹਿਮ ਖਬਰ

ਖਰੜ (ਗਗਨਦੀਪ) : ਪਿਛਲੀਆਂ ਸਰਕਾਰਾਂ ਵਲੋਂ ਭਾਵੇਂ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਨੂੰ ਜ਼ਿਲ੍ਹੇ ਦਾ ਦਰਜ਼ਾ ਦੇਣ ਦੀਆਂ ਬਹੁਤ ਦੇਰ ਦੀਆਂ ਗੱਲਾਂ ਕੀਤੀਆਂ ਜਾਂਦੀਆਂ ਰਹੀਆਂ ਹਨ। ਹੁਣ ਮੌਜੂਦਾ ਸਰਕਾਰ ਵਲੋਂ ਸੂਬੇ ਦੇ ਇਤਿਹਾਸਕ ਸ਼ਹਿਰ ਸ੍ਰੀ ਅਨੰਦਪੁਰ ਸਾਹਿਬ ਨੂੰ ਜ਼ਿਲ੍ਹਾ ਘੋਸ਼ਿਤ ਕਰਨ ਲਈ ਤਜਵੀਜ਼ ਤਿਆਰ ਕੀਤੀ ਜਾ ਰਹੀ ਹੈ ।ਅਤੇ ਇਸ ਨੂੰ ਲੈ ਕੇ ਸਰਕਾਰ ਵਲੋਂ ਵਿਭਾਗਾਂ ਨੂੰ ਪੱਤਰ ਲਿਖ ਕੇ ਵਿਭਾਗਾਂ ਤੋਂ ਰਿਪੋਰਟਾਂ ਮੰਗਵਾਈਆਂ ਜਾ ਰਹੀਆਂ ਹਨ। ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪਿਛਲੇ ਦਿਨੀਂ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਅਨੰਦਪੁਰ ਸਾਹਿਬ ਵਲੋਂ ਤਹਿਸੀਲਦਾਰ, ਬਲਾਕ ਵਿਕਾਸ ਤੇ ਪੰਚਾਇਤ ਅਫਸਰ ਸ੍ਰੀ ਅਨੰਦਪੁਰ ਸਾਹਿਬ, ਨੂਰਪੁਰਬੇਦੀ, ਪੋਸਟ ਮਾਸਟਰ ਸ੍ਰੀ ਅਨੰਦਪੁਰ ਸਾਹਿਬ ਨੂੰ ਪੱਤਰ ਲਿਖਿਆ ਗਿਆ ਜਿਸ ਵਿਚ ਸਪੱਸ਼ਟ ਕੀਤਾ ਗਿਆ ਕਿ ਪੰਜਾਬ ਸਰਕਾਰ ਵਲੋਂ ਇਤਿਹਾਸਕ ਨਗਰੀ ਸ੍ਰੀ ਅਨੰਦਪੁਰ ਸਾਹਿਬ ਨੂੰ ਜ਼ਿਲ੍ਹਾ ਘੋਸ਼ਿਤ ਕਰਨ ਸਬੰਧੀ ਤਜਵੀਜ਼ ਵਿਚਾਰ ਅਧੀਨ ਹੈ ਜਿਸ ਤਹਿਤ ਪੰਜਾਬ ਸਰਕਾਰ ਵਲੋਂ ਸਥਾਪਤ ਪੁਨਰਗਠਨ ਕਮੇਟੀ ਦੀ ਰਿਪੋਰਟ ਦੇ ਨੁਕਤੇ ਦੇ ਆਧਾਰ ’ਤੇ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਦੇ ਤਾਜੇ ਮਤਿਆਂ, ਕਾਨੂਗੋਈਆਂ ਦੀਆਂ ਹੱਦਾਂ ਸਮੇਤ ਮੁਕੰਮਲ ਵੇਰਵੇ ਨਿਰਧਾਰਿਤ ਪ੍ਰੋਫਾਰਮੇ ਵਿਚ ਭਰ ਕੇ ਭੇਜੇ ਜਾਣ।

ਸਰਕਾਰ ਵਲੋਂ ਜੇਕਰ ਸ੍ਰੀ ਅਨੰਦਪੁਰ ਸਾਹਿਬ ਨੂੰ ਜ਼ਿਲ੍ਹਾ ਘੋਸ਼ਿਤ ਕੀਤਾ ਜਾਂਦਾ ਹੈ ਤਾਂ ਜ਼ਿਲ੍ਹਾ ਰੂਪਨਗਰ ਦਾ ਆਕਾਰ ਪਹਿਲਾਂ ਨਾਲੋਂ ਕਾਫੀ ਘੱਟ ਜਾਵੇਗਾ ।ਕਿਉਂਕਿ ਸਾਲ 2006 ਵਿਚ ਕਾਂਗਰਸ ਸਰਕਾਰ ਵਲੋਂ ਜ਼ਿਲ੍ਹਾ ਰੂਪਨਗਰ ਵਿਚੋਂ ਖਰੜ, ਮੋਹਾਲੀ ਤਹਿਸੀਲਾਂ ਅਤੇ ਜ਼ਿਲ੍ਹਾ ਪਟਿਆਲਾ ਵਿਚੋਂ ਡੇਰਾਬੱਸੀ ਤਹਿਸੀਲ ਨੂੰ ਕੱਢ ਕੇ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦਾ ਪੁਨਗਠਨ ਕਰਦੇ ਹੋਏ ਨਵਾਂ ਜ਼ਿਲ੍ਹਾ ਬਣਾ ਦਿੱਤਾ ਗਿਆ ਸੀ।

Leave a Comment

Your email address will not be published. Required fields are marked *

Scroll to Top