ਜਲੰਧਰ :- ਮਹਾਸ਼ਿਵਰਾਤਰੀ ਦੇ ਮੌਕੇ ਦੇਸ਼ ਭਰ ਮੰਦਿਰਾਂ ਵਿਚ ਰੌਣਕਾਂ ਲੱਗੀਆਂ ਹੋਈਆਂ ਹਨ। ਮਹਾਸ਼ਿਵਰਾਤਰੀ ਦਾ ਪਵਿੱਤਰ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਜਲੰਧਰ ਦੇ ਵੱਖ-ਵੱਖ ਮੰਦਿਰਾਂ ਵਿਚ ਵੀ ਰੌਣਕਾਂ ਵੇਖਣ ਨੂੰ ਮਿਲ ਰਹੀਆਂ ਹਨ। ਸਵੇਰ ਤੋਂ ਸ਼ਿਵ ਭਗਤ ਮੰਦਿਰਾਂ ਵਿਚ ‘ਬਮ-ਬਮ ਭੋਲੇ’, ‘ਹਰ-ਹਰ ਮਹਾਦੇਵ’ ਦੇ ਜੈਕਾਰੇ ਲਗਾ ਰਹੇ ਹਨ। ਭਗਵਾਨ ਸ਼ਿਵ ਦੀ ਭਗਤੀ ਵਿਚ ਲੀਨ ਨਜ਼ਰ ਆ ਰਹੇ ਹਨ। ਸਭ ਮੰਦਰਾ ਵਿੱਚ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ।
ਮਹਾਸ਼ਿਵਰਾਤਰੀ ਭਗਵਾਨ ਸ਼ਿਵ ਜੀ ਦੀ ਵਿਸ਼ੇਸ਼ ਪੂਜਾ ਅਤੇ ਅਭਿਸ਼ੇਕ ਦਾ ਦਿਨ ਹੁੰਦਾ ਹੈ। ਹਿੰਦੂ ਕੈਲੰਡਰ ਅਨੁਸਾਰ ਮਹਾਸ਼ਿਵਰਾਤਰੀ ਦਾ ਤਿਉਹਾਰ ਫੱਗਣ ਮਹੀਨੇ ਦੇ ਕ੍ਰਿਸ਼ਨ ਪੱਖ ਦੀ ਚਤੁਰਦਸ਼ੀ ਨੂੰ ਮਨਾਇਆ ਜਾਂਦਾ ਹੈ। ਧਾਰਮਿਕ ਮਾਨਤਾ ਅਨੁਸਾਰ ਮਹਾਸ਼ਿਵਰਾਤਰੀ ਦੇ ਦਿਨ ਦੇਵੀ ਪਾਰਵਤੀ ਤੇ ਭਗਵਾਨ ਸ਼ੰਕਰ ਦੀ ਸੱਚੇ ਮਨ ਨਾਲ ਪੂਜਾ ਕਰਨ ਨਾਲ ਸ਼ਰਧਾਲੂਆਂ ਦੀਆਂ ਸਾਰੀਆਂ ਮਨੋਕਾਮਨਾਵਾਂ ਦੀ ਪੂਰਤੀ ਹੁੰਦੀ ਹੈ। ਸ਼ਿਵਰਾਤਰੀ ਦਾ ਅਰਥ ਹੀ ਹੈ-ਕਲਿਆਣ ਦੀ ਰਾਤ। ਪੂਰੇ ਦਿਨ ਅਤੇ ਰਾਤ ਦੇ ਚਾਰੇ ਪਹਿਰ ਭਗਵਾਨ ਭੋਲੇਨਾਥ ਜੀ ਦੇ ਸ਼ਿਵਲਿੰਗ ਦਾ ਦੁੱਧ, ਗੰਗਾ ਜਲ ਅਤੇ ਮੰਤਰਾਂ ਨਾਲ ਉਚਾਰਨ ਅਤੇ ਰੁਦ੍ਰਾਭਿਸ਼ੇਕ ਕੀਤਾ ਜਾਂਦਾ ਹੈ।

















































