ਦਸੂਹਾ ਦੇ ਇਕ ਹੀ ਪਿੰਡ ਦੇ ਦੋ ਨੌਜਵਾਨਾਂ ਦੀ ਅਮਰੀਕਾ ਵਿੱਚ ਮੌਤ ਹੋਈ। ਇਹ ਦੋਵੇਂ ਨੌਜਵਾਨ ਦਸੂਹਾ ਦੇ ਪਿੰਡ ਟੇਰਕਿਆਣਾ ਦੇ ਰਹਿਣ ਵਾਲੇ ਸਨ। ਅਤੇ ਰੋਜ਼ੀ-ਰੋਟੀ ਕਮਾਉਣ ਲਈ ਦੋ ਸਾਲ ਪਹਿਲਾਂ ਅਮਰੀਕਾ ਗਏ ਸਨ। ਦੋਵੇਂ ਨੌਜਵਾਨ ਇਕੱਠੇ ਅਮਰੀਕਾ ‘ਚ ਟਰਾਲਾ ਚਲਾਉਣ ਦਾ ਕੰਮ ਕਰਦੇ ਸਨ। ਅਤੇ ਕੈਲੀਫੋਰਨੀਆ ਤੋਂ ਨਿਊ ਮੈਕਸੀਕੋ ਵੱਲ ਨੂੰ ਜਾ ਰਹੇ ਸਨ। ਇਸ ਦੌਰਾਨ ਜਦੋਂ ਇਹ ਦੋਵੇਂ ਨੌਜਵਾਨ ਹਾਈਵੇਅ ਨੰਬਰ 144 ‘ਤੇ ਪਹੁੰਚੇ, ਤਾਂ ਗਲਤ ਸਾਈਡ ਤੋਂ ਆ ਰਹੇ ਇਕ ਟਰਾਲੇ ਨਾਲ ਉਨ੍ਹਾਂ ਦਾ ਐਕਸੀਡੈਂਟ ਹੋ ਗਿਆ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਤਕਰੀਬਨ ਛੇ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਉਨ੍ਹਾਂ ਨੂੰ ਇਸ ਵਿੱਚੋਂ ਕੱਢਿਆ ਗਿਆ, ਅਤੇ ਇਨ੍ਹਾਂ ਦੋਵੇਂ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਦੋਵੇਂ ਨੌਜਵਾਨ ਕਰੀਬ 2 ਸਾਲ ਪਹਿਲਾਂ ਅਮਰੀਕਾ ਗਏ ਸਨ ਅਤੇ ਇਕੋ ਟਰੱਕ ਚਲਾਉਂਦੇ ਸਨ।
ਮ੍ਰਿਤਕਾਂ ਦੀ ਪਛਾਣ ਸੁਖਜਿੰਦਰ ਸਿੰਘ ਉਰਫ਼ ਸੋਰਵ (25) ਪੁੱਤਰ ਸਰੂਪ ਸਿੰਘ ਅਤੇ ਸਿਮਰਨਜੀਤ ਸਿੰਘ (23) ਪੁੱਤਰ ਰਵਿੰਦਰ ਸਿੰਘ ਵਜੋਂ ਹੋਈ ਹੈ।ਉਹ 7 ਮਾਰਚ ਨੂੰ ਸੜਕ ਹਾਦਸੇ ਦੇ ਸ਼ਿਕਾਰ ਹੋ ਗਏ। ਸੁਖਜਿੰਦਰ ਸਿੰਘ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਸੁਖਜਿੰਦਰ ਸਿੰਘ ਦੇ ਪਿਤਾ ਵੀ ਖੇਤੀਬਾੜੀ ਕਰਦੇ ਹਨ। ਸਿਮਰਨਜੀਤ ਸਿੰਘ ਵੀ ਪਰਿਵਾਰ ਦਾ ਇਕਲੌਤਾ ਪੁੱਤਰ। ਸਿਮਰਨਜੀਤ ਸਿੰਘ ਦੇ ਪਿਤਾ ਵੀ ਖੇਤੀਬਾੜੀ ਕਰਦੇ ਹਨ। ਬੀਤੀ ਰਾਤ ਉਨ੍ਹਾਂ ਨੂੰ ਫੋਨ ਆਇਆ ਕਿ ਇਨ੍ਹਾਂ ਦੋਵਾਂ ਨੌਜਵਾਨਾਂ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ, ਜਿਸ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ।ਜਿਸ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ।ਉਨ੍ਹਾਂ ਦੇ ਪੁੱਤਰਾਂ ਨੂੰ ਇਨਸਾਫ਼ ਦਵਾਇਆ ਜਾਵੇ ਅਤੇ ਉਨ੍ਹਾਂ ਦੀ ਮ੍ਰਿਤਕ ਦੇਹ ਪੰਜਾਬ ਉਨਾਂ ਦੇ ਜੱਦੀ ਪਿੰਡ ਲਿਆਂਦੀ ਜਾਵੇ ਤਾਂ ਜੋ ਆਪਣੇ ਹੱਥੀ ਆਪਣਿਆਂ ਪੁੱਤਰਾਂ ਦਾ ਅੰਤਿਮ ਸੰਸਕਾਰ ਕਰ ਸਕਣ।

















































