ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ ,ਪੰਜਾਬ ਚ ਗੜੇਮਾਰੀ ਅਤੇ ਤੂਫ਼ਾਨ ਆਏਗਾ

ਜਲੰਧਰ ( ਡੈਸਕ)- ਪੰਜਾਬ ‘ਚ ਇਕ ਵਾਰ ਫ਼ਿਰ ਤੋਂ ਮੌਸਮ ਦਾ ਮਿਜਾਜ਼ ਬਦਲਣ ਵਾਲਾ ਹੈ, ਜਿਸ ਕਾਰਨ ਆਉਣ ਵਾਲੇ 3 ਦਿਨਾਂ ਤੱਕ ਪੰਜਾਬ ‘ਚ ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਤੋਂ ਇਲਾਵਾ ਗੜ੍ਹੇਮਾਰੀ ਵੀ ਹੋ ਸਕਦੀ ਹੈ।

ਪੰਜਾਬ ‘ਚ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਤੇਜ਼ ਹਵਾਵਾਂ ਕਾਰਨ ਤੂਫ਼ਾਨ ਆਉਣ ਦੀ ਵੀ ਪੂਰੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ 10, 11 ਅਤੇ 12 ਮਾਰਚ ਨੂੰ ਪੰਜਾਬ ‘ਚ ਭਾਰੀ ਮੀਂਹ ਤੇ ਗੜ੍ਹੇਮਾਰੀ ਦੇ ਨਾਲ-ਨਾਲ ਤੂਫ਼ਾਨ ਆਉਣ ਦੀ ਵੀ ਪੂਰੀ ਸੰਭਾਵਨਾ ਹੈ। ਪਿਛਲੇ ਕੁਝ ਦਿਨ ਪਹਿਲਾਂ ਵੀ ਪੰਜਾਬ ਦੇ ਕੁਝ ਇਲਾਕਿਆਂ ‘ਚ ਗੜ੍ਹੇਮਾਰੀ ਅਤੇ ਵਾਵਰੋਲਿਆਂ ਕਾਰਨ ਭਾਰੀ ਨੁਕਸਾਨ ਹੋਇਆ ਸੀ। ਅਤੇ ਕਿਸਾਨਾਂ ਨੂੰ ਵੀ ਫਸਲਾਂ ‘ਤੇ ਹੋਈ ਗੜੇਮਾਰੀ ਕਾਰਨ ਮੌਸਮ ਦੀ ਮਾਰ ਝੱਲਣੀ ਪਈ ਸੀ। ਹੁਣ ਇਕ ਵਾਰ ਫਿਰ ਤੋਂ ਪੰਜਾਬ ਦੇ ਮੌਸਮ ‘ਚ ਹੋਣ ਵਾਲੀ ਤਬਦੀਲੀ ਕਾਰਨ ਕਿਸਾਨਾਂ ਦੇ ਸਾਹ ਸੂਤੇ ਗਏ ਹਨ।

Leave a Comment

Your email address will not be published. Required fields are marked *

Scroll to Top