ਪੰਜਾਬ ‘ਚ’ਸਰਕਾਰ ਡੇਗਣ ਦੀ ਕੋਸ਼ਿਸ਼, ਕੇਜਰੀਵਾਲ ਦਾ ਵੱਡਾ ਖੁਲਾਸਾ

ਮੋਹਾਲੀ : ਆਮ ਆਦਮੀ ਪਾਰਟੀ ਨੇ ਪੰਜਾਬ’ ਵਿਚ ਲੋਕ ਸਭਾ ਚੋਣਾਂ ਦਾ ਬਿਗਲ ਵਜਾ ਦਿੱਤਾ ਹੈ। ਅੱਜ ਮੋਹਾਲੀ ਪਹੁੰਚੇ ਦਿੱਲੀ ਦੇ ਮੁੱਖ ਮੰਤਰੀ ਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ, ਉਹ ਪੰਜਾਬ ਦੇ ਲੋਕਾਂ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਦੋ ਸਾਲ ਪਹਿਲਾਂ ਸਾਨੂੰ ਆਮ ਲੋਕਾਂ ਨੂੰ ਭਾਰੀ ਬਹੁਮਤ ਨਾਲ ਜਿਤਾਇਆ ਅਤੇ ਨਾਮੀ ਲੀਡਰਾਂ ਨੂੰ ਹਰਾ ਕੇ ਇਤਿਹਾਸ ਰਚਿਆ ਸੀ, ਜਿਸ ਵਿਚ ਸਾਨੂੰ 117 ’ਚੋਂ 92 ਸੀਟਾਂ ਹਾਸਲ ਹੋਈਆਂ।ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਦੇ ਮੰਤਰੀ ਅਤੇ ਵਿਧਾਇਕ 24 ਘੰਟੇ ਲੋਕਾਂ ਦੀ ਸੇਵਾ ਕਰ ਰਹੇ ਹਨ। ਅਸੀਂ ਪੰਜਾਬ ਦੀ ਜਨਤਾ ਦਾ ਅਹਿਸਾਨ ਨਹੀਂ ਚੁਕਾ ਸਕਦੇ ਪਰ ਪੰਜਾਬੀਆਂ ਲਈ ਵਿਕਾਸ ਕਰਕੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕ ਸਕਦੇ ਹਾਂ। ਇਸ ਲਈ ਪੰਜਾਬ ਸਰਕਾਰ 24 ਘੰਟੇ ਕੰਮ ਕਰ ਰਹੀ।  ਅੱਜ ਦੋ ਸਾਲ ਬਾਅਦ ਵੀ ਪੰਜਾਬ ਦੇ ਬੱਚੇ-ਬੱਚੇ ਤੋਂ ਪੁੱਛ ਲਵੋ ਸਾਰੇ ਇਕੋ ਗੱਲ ਕਹਿੰਦੇ ਹਨ ਕਿ 75 ਸਾਲਾਂ ਵਿਚ ਅਜਿਹੀ ਸਰਕਾਰ ਨਹੀਂ ਦੇਖੀ ਹੈ।  ਭਗਵੰਤ ਮਾਨ ਦੇ ਚਿਹਰੇ ’ਤੇ ਪੰਜਾਬ ਦੇ ਚੋਣ ਮੈਦਾਨ ਵਿਚ ਉੱਤਰ ਰਹੀ ਆਮ ਆਦਮੀ ਪਾਰਟੀ ਨੇ ਆਪਣਾ ਨਵਾਂ ਸਲੋਗਨ ‘ਸੰਸਦ ਵਿਚ ਵੀ ਭਗਵੰਤ ਮਾਨ, ਖੁਸ਼ਹਾਲ ਪੰਜਾਬ ਤੇ ਵਧੇਗੀ ਸ਼ਾਨ’ ਵੀ ਜਾਰੀ ਕਰ ਦਿੱਤਾ ਹੈ। 

ਕੇਜਰੀਵਾਲ ਨੇ ਕਿਹਾ ਅੱਜ ਪੰਜਾਬ ਵਿਚ ਸਰਕਾਰ ਡੇਗਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ, ਰੋਜ਼ਾਨਾ ਸਾਡੇ ਵਿਧਾਇਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਇਕੱਲਾ ਭਗਵੰਤ ਮਾਨ ਕੇਂਦਰ ਸਰਕਾਰ ਅਤੇ ਗਵਰਨਰ ਨਾਲ ਲੜ ਰਿਹਾ ਹੈ। ਹੁਣ ਪੰਜਾਬੀਆਂ ਦਾ ਫਰਜ਼ ਬਣਦਾ ਹੈ ,ਕਿ ਉਹ ਪੰਜਾਬ ਦੀਆਂ 13 ਸੀਟਾਂ ਜਿਤਾ ਕੇ ਭਗਵੰਤ ਮਾਨ ਦੇ ਹੱਥ ਮਜ਼ਬੂਤ ਕਰਨ। ਪੰਜਾਬ ਦੀ ਜਨਤਾ ਸਾਡੀ ਮਾਲਕ ਹੈ ਅਸੀਂ ਉਨ੍ਹਾਂ ਦੇ ਸੇਵਕ ਹਾਂ। ਅਸੀਂ ਆਪਣੇ ਮਾਲਕਾਂ (ਪੰਜਾਬ ਦੀ ਜਨਤਾ) ਤੋਂ ਹੋਰ ਮੰਗਣ ਆਏ ਹਾਂ, ਵਿਧਾਨ ਸਭਾ ਚੋਣਾਂ ਵਾਂਗ ਲੋਕ ਸਭਾ ਚੋਣਾਂ ਵਿਚ ਵੀ 13 ਸੀਟਾਂ ਜਿਤਾਓ। ਅਸੀਂ ਆਪਣੇ ਲਈ ਨਹੀਂ ਤੁਹਾਡੇ ਲਈ 13 ਸੀਟਾਂ ਮੰਗ ਰਹੇ ਹਾਂ। ਪੰਜਾਬ ਦੀ ਤਰੱਕੀ ਲਈ 13 ਸੀਟਾਂ ਮੰਗ ਰਹੇ ਹਾਂ। ਸਾਡੇ ਮੁੱਖ ਮੰਤਰੀ ਅਤੇ ਮੰਤਰੀਆਂ ਨੂੰ ਤੰਗ ਕੀਤਾ ਜਾ ਰਿਹਾ ਹੈ। 8 ਹਜ਼ਾਰ ਕਰੋੜ ਰੁਪਿਆ ਕੇਂਦਰ ਨੇ ਰੋਕਿਆ ਹੋਇਆ ਹੈ। ਜੇ ਇਹ ਪੈਸਾ ਜਾਰੀ ਹੋ ਜਾਵੇ ਤਾਂ ਪੰਜਾਬ ਹੋਰ ਤਰੱਕੀ ਕਰੇਗਾ। ਪੰਜਾਬ ਦੇ ਕੰਮਾਂ ਨੂੰ ਰੋਕਣ ਲਈ ਗਵਰਨਰ ਟੰਗਾਂ ਫਸਾ ਰਿਹਾ ਹੈ। ਇਥੋਂ ਤਕ ਕਿ ਕੇਂਦਰ ਨੇ ਸਾਡੇ ਸ਼ਹੀਦਾਂ ਦੀਆਂ ਝਾਕੀਆਂ ਰਿਜੈਕਟ ਕਰ ਦਿੱਤੀਆਂ। ਕੇਂਦਰ ਨਾਲ ਲੜਨ ਲਈ ਭਗਵੰਤ ਮਾਨ ਦਾ ਸਾਥ ਦਿਓ, ਜੇ ਲੋਕ ਸਭਾ ਚੋਣਾਂ ਜਿੱਤ ਲਈਆਂ ਤਾਂ ਭਗਵੰਤ ਮਾਨ ਦੇ ਹੱਥ ਮਜ਼ਬੂਤ ਹੋਣਗੇ। ਸਿਰਫ ਰਿੰਕੂ ਨੇ ਲੋਕ ਸਭਾ ਵਿਚ ਪੰਜਾਬ ਦੀ ਆਵਾਜ਼ ਬੁਲੰਦ ਕੀਤੀ, ਜਦੋਂ ਪੰਜਾਬ ਦੀਆਂ ਝਾਕੀਆਂ ਰਿਜੈਕਟ ਕੀਤੀਆਂ ਗਈਆਂ ਤਾਂ ਸਿਰਫ ਰਿੰਕੂ ਨੇ ਇਸ ਦਾ ਵਿਰੋਧ ਕੀਤਾ ਜਦਕਿ ਬਾਕੀ 12 ਸਾਂਸਦਾਂ ਨੇ ਵਿਰੋਧ ਤਕ ਨਹੀਂ ਕੀਤਾ।

Leave a Comment

Your email address will not be published. Required fields are marked *

Scroll to Top