ਨਵੀਂ ਦਿੱਲੀ- ਦਿੱਲੀ ਸ਼ਰਾਬ ਘਪਲੇ ਨੂੰ ਲੈ ਕੇ ਸੀ.ਬੀ.ਆਈ. ਅਤੇ ਈ.ਡੀ. ਦੀ ਜਾਂਚ ਹੁਣ ਤੱਕ ਕਈ ਵੱਡੇ ਨੇਤਾਵਾਂ ਤੱਕ ਪਹੁੰਚ ਚੁੱਕੀ ਹੈ। ਇਸ ਮਾਮਲੇ ‘ਚ ਈ.ਡੀ. ਨੇ ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਦੀ ਧੀ ਕੇ. ਕਵਿਤਾ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ ।ਅਤੇ ਉਸ ਨੂੰ ਹੈਦਰਾਬਾਦ ਤੋਂ ਦਿੱਲੀ ਲਿਆਂਦਾ ਜਾ ਰਿਹਾ ਹੈ। ਇਸ ਦੇ ਨਾਲ ਹੀ ਸੂਤਰਾਂ ਦਾ ਕਹਿਣਾ ਹੈ ,ਕਿ ਜਾਂਚ ਏਜੰਸੀ ਕੇ. ਕਵਿਤਾ ਨੂੰ ਜਲਦੀ ਹੀ ਗ੍ਰਿਫਤਾਰ ਕਰ ਸਕਦੀ ਹੈ।
ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਸ਼ੁੱਕਰਵਾਰ ਨੂੰ ਦਿੱਲੀ ਸ਼ਰਾਬ ਨੀਤੀ ਮੁੱਦੇ ਨਾਲ ਸਬੰਧਤ ਇੱਕ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਭਾਰਤ ਰਾਸ਼ਟਰ ਸਮਿਤੀ (ਬੀ.ਆਰ.ਐੱਸ.) ਐੱਮ.ਐੱਲ.ਸੀ. ਕੇ. ਕਵਿਤਾ ਦੇ ਹੈਦਰਾਬਾਦ ਸਥਿਤ ਘਰ ਦੀ ਤਲਾਸ਼ੀ ਲਈ। ਇਸ ਮਾਮਲੇ ਵਿੱਚ ਬੀ.ਆਰ.ਐੱਸ. ਐੱਮ.ਐੱਲ.ਸੀ. ਨੂੰ ਗ੍ਰਿਫਤਾਰ ਕਰ ਸਕਦੀ ਹੈ। ਜਾਣਕਾਰੀ ਮੁਤਾਬਕ ਕੇ. ਕਵਿਤਾ ‘ਤੇ ਏਜੰਸੀ ਨੇ ਇਹ ਐਕਸ਼ਨ ਦੋ ਸੰਮਨਾਂ ਤੋਂ ਬਾਅਦ ਵੀ ਪੁੱਛਗਿੱਛ ‘ਚ ਸ਼ਾਮਲ ਨਾ ਹੋਣ ਤੋਂ ਬਾਅਦ ਲਿਆ ਹੈ

















































