ਜਾਣੋ ਕਦੋ :-ਪੰਜਾਬ ਚ ਪੈਣਗੀਆਂ ਵੋਟਾਂ , ਕੀਤਾ ਤਾਰੀਖਾਂ ਦਾ ਐਲਾਨ

LPN,ਚੰਡੀਗੜ੍ਹ : ਪੂਰੇ ਦੇਸ਼ ‘ਚ ਲੋਕ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਹੋ ਚੁੱਕਾ ਹੈ। ਚੋਣ ਕਮਿਸ਼ਨ ਵਲੋਂ ਪ੍ਰੈੱਸ ਕਾਨਫਰੰਸ ਕਰਕੇ ਚੋਣ ਤਾਰੀਖ਼ਾਂ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਮੱਦੇਨਜ਼ਰ ਪੰਜਾਬ ‘ਚ 7ਵੇਂ ਗੇੜ ਦੌਰਾਨ 1 ਜੂਨ ਨੂੰ ਵੋਟਾਂ ਪੈਣਗੀਆਂ ਅਤੇ 4 ਜੂਨ ਨੂੰ ਇਸ ਦੇ ਨਤੀਜੇ ਆਉਣਗੇ।

17 ਮਈ ਨੂੰ ਨਾਮਜ਼ਦਗੀਆਂ ਵਾਪਸ ਲਈਆਂ ਜਾਣਗੀਆਂ। ਪੰਜਾਬ ‘ਚ 13 ਲੋਕ ਸਭਾ ਸੀਟਾਂ ‘ਤੇ ਚੋਣਾਂ ਹੋਣਗੀਆਂ। ਇਨ੍ਹਾਂ ‘ਚੋਂ 8 ਸੀਟਾਂ ‘ਤੇ ਆਮ ਆਦਮੀ ਪਾਰਟੀ ਵਲੋਂ ਪਹਿਲਾਂ ਹੀ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ, ਜਦੋਂ ਕਿ ਬਾਕੀ ਪਾਰਟੀਆਂ ਵਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰਨਾ ਅਜੇ ਬਾਕੀ ਹੈ।

Leave a Comment

Your email address will not be published. Required fields are marked *

Scroll to Top